JALANDHAR WEATHER

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਕੇਂਦਰੀ ਸਿਵਲ ਐਵੀਏਸ਼ਨ ਰਾਜ ਮੰਤਰੀ ਮੁਰਲੀਧਰ ਮੋਹੋਲ

ਅੰਮ੍ਰਿਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)- ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਪੰਜਾਬ ਪੁੱਜੇ ਭਾਰਤ ਸਰਕਾਰ ਦੇ ਸ਼ਹਿਰੀ ਹਵਾਬਾਜੀ ਰਾਜ ਮੰਤਰੀ ਮੁਰਲੀਧਰ ਮੋਹੋਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਵੀ ਨਤਮਸਤਕ ਹੋਣ ਪੁੱਜੇ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਦੇਸ਼ ਲਈ ਅਮਨ-ਚੈਨ ਲਈ ਅਰਦਾਸ ਕੀਤੀ ਹੈ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਮੋਹੋਲ ਨੇ ਦੱਸਿਆ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਆਏ ਹੜ੍ਹਾਂ ਕਾਰਨ ਵੱਡਾ ਨੁਕਸਾਨ ਹੋਇਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਕੇਂਦਰੀ ਮੰਤਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲੈਣ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੀ ਕਈ ਇਲਾਕੇ ਹੜ੍ਹ ਦੀ ਮਾਰ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹਨ ਤੇ ਹੜ੍ਹਾਂ ਕਾਰਨ ਘਰਾਂ, ਫਸਲਾਂ ਅਤੇ ਕਿਸਾਨਾਂ ਦੇ ਪਸ਼ੂਆਂ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਰਾਹਤ ਕਾਰਜ ਲਗਾਤਾਰ ਜਾਰੀ ਹਨ ਤੇ ਪ੍ਰਧਾਨ ਮੰਤਰੀ ਵਲੋਂ ਕੇਂਦਰ ਸਰਕਾਰ ਵਲੋਂ ਪਹਿਲਾਂ ਹੀ 1600 ਕਰੋੜ ਰੁਪਏ ਦਾ ਰਾਹਤ ਪੈਕਜ ਜਾਰੀ ਕੀਤਾ ਗਿਆ ਹੈ। ਜੇਕਰ ਹੋਰ ਰਕਮ ਦੀ ਲੋੜ ਹੋਈ ਤਾਂ ਉਹ ਖ਼ੁਦ ਪ੍ਰਧਾਨ ਮੰਤਰੀ ਨੂੰ ਹੋਰ ਰਾਹਤ ਪੈਕੈਜ ਲਈ ਲਿਖਤੀ ਰੂਪ ਵਿਚ ਬੇਨਤੀ ਕਰਨਗੇ। ਉਨ੍ਹਾਂ ਯਕੀਨ ਦਿਵਾਇਆ ਕਿ ਕੇਂਦਰ ਸਰਕਾਰ ਪੰਜਾਬ ਸਮੇਤ ਦੇਸ਼ ਦੇ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀ ਮਦਦ ਲਈ ਵਚਨਬੱਧ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ