JALANDHAR WEATHER

4 ਕਿਲੋ ਹੈਰੋਇਨ ਸਮੇਤ 2 ਨਸ਼ਾ ਤਸਕਰ ਕਾਬੂ

ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ 4 ਕਿਲੋ ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜ਼ਿਲ੍ਹਾ ਪੁਲਿਸ ਹੈੱਡ ਕੁਆਰਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਡੀ.ਆਈ.ਜੀ. ਫਰੀਦਕੋਟ ਰੇਂਜ ਸ਼੍ਰੀਮਤੀ ਨਿਲਾਂਬਰੀ ਜਗਦਲੇ ਵਿਜੇ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਡਾ: ਅਖਿਲ ਚੌਧਰੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤੇ ਚਾਰ ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ।

ਉਨ੍ਹਾਂ ਕਿਹਾ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਮਨਪ੍ਰੀਤ ਸ਼ਰਮਾ ਉਰਫ ਪ੍ਰੀਤ ਵਾਸੀ ਹਰਗੋਬਿੰਦ ਨਗਰ ਮਲੋਟ ਅਤੇ ਸੁਖਬੀਰ ਸਿੰਘ ਵਾਸੀ ਦਵਿੰਦਰਾ ਵਾਲੀ ਗਲੀ ਮਲੋਟ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਖਿਲਾਫ ਪਹਿਲਾਂ ਹੀ ਸੱਤ ਮਾਮਲੇ ਦਰਜ ਹਨ, ਜਦਕਿ ਮਨਪ੍ਰੀਤ ਸ਼ਰਮਾ ਖਿਲਾਫ ਇਕ ਮਾਮਲਾ ਦਰਜ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ