ਨਗਰ ਪੰਚਾਇਤ ਦੇ ਸਫਾਈ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ
ਭੁਲੱਥ, 19 ਸਤੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਨਗਰ ਪੰਚਾਇਤ ਸਫਾਈ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ ਦਾ ਐਲਾਨ ਕੀਤਾ ਗਿਆ। ਇਸ ਮੌਕੇ ਸਫਾਈ ਕਰਮਚਾਰੀ ਯੂਨੀਅਨ ਦੇ ਆਗੂਆਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ ਤੇ ਕਿਹਾ ਕਿ ਸਰਕਾਰ ਵਲੋਂ ਨਿੱਜੀ ਕੰਪਨੀਆਂ ਨੂੰ ਡੋਰ ਟੂ ਡੋਰ ਸੋਲਿਡ ਵੇਸਟ ਕੁਲੈਕਸ਼ਨ ਵਾਟਰ ਸਪਲਾਈ ਤੇ ਸੀਵਰੇਜ ਦੀ ਮੁਰੰਮਤ ਤੇ ਸਫਾਈ ਕੰਮਾਂ ਦੇ ਦਿੱਤੇ ਜਾਣ ਵਾਲੇ ਠੇਕੇ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਚੰਦਰ ਸ਼ੇਖਰ, ਡੈਨੀਅਲ ਕਲਿਆਣ, ਅੰਕਿਤ, ਸੇਠੀ, ਅਸ਼ੋਕ, ਮਹਿੰਦਰ, ਅਜੇ ਕੁਮਾਰ ਤੇ ਹੋਰ ਕਰਮਚਾਰੀ ਹਾਜ਼ਰ ਸਨ।