ਐਨ. ਬੀਰੇਨ ਸਿੰਘ ਨੇ ਅਸਾਮ ਰਾਈਫਲਜ਼ ਦੇ ਜਵਾਨਾਂ 'ਤੇ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ

ਬਿਸ਼ਣੂਪੁਰ (ਮਨੀਪੁਰ) , 19 ਸਤੰਬਰ (ਏਐਨਆਈ): ਮਨੀਪੁਰ ਦੇ ਸਾਬਕਾ ਮੁੱਖ ਮੰਤਰੀ ਐਨ. ਬੀਰੇਨ ਸਿੰਘ ਨੇ ਬਿਸ਼ਣੂਪੁਰ ਜ਼ਿਲ੍ਹੇ ਦੇ ਨੰਬੋਲ ਸਬਲ ਲੀਕਾਈ ਖੇਤਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਅਸਾਮ ਰਾਈਫਲਜ਼ ਦੇ 2 ਜਵਾਨਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ। ਹਮਲੇ ਨੂੰ ਦੇਸ਼ ਲਈ ਇਕ "ਜ਼ਾਲਮਾਨਾ ਝਟਕਾ" ਦੱਸਦੇ ਹੋਏ, ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਦੋਸ਼ੀਆਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਮੈਂ ਨੰਬੋਲ ਸਬਲ ਲੀਕਾਈ ਵਿਖੇ ਸਾਡੇ ਬਹਾਦਰ 33 ਅਸਾਮ ਰਾਈਫਲਜ਼ ਦੇ ਜਵਾਨਾਂ 'ਤੇ ਹੋਏ ਹਮਲੇ ਬਾਰੇ ਸੁਣ ਕੇ ਬਹੁਤ ਦੁਖੀ ਹਾਂ। 2 ਜਵਾਨਾਂ ਦੀ ਮੌਤ ਅਤੇ ਕਈ ਹੋਰਾਂ ਦੇ ਜ਼ਖ਼ਮੀ ਹੋਣਾ ਸਾਡੇ ਸਾਰਿਆਂ ਲਈ ਮੰਦਭਾਗੀ ਖ਼ਬਰ ਹੈ। ਸ਼ਹੀਦਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾਵਾਂ ਕਰਦਾ ਹੈ । ਉਨ੍ਹਾਂ ਦੀ ਹਿੰਮਤ ਅਤੇ ਕੁਰਬਾਨੀ ਸਾਡੇ ਦਿਲਾਂ ਵਿਚ ਹਮੇਸ਼ਾ ਰਹੇਗੀ। ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ।