ਹਿਮਾਚਲ ਪ੍ਰਦੇਸ਼ : ਸੜਕਾਂ ਖ਼ਰਾਬ ਹੋਣ ਦੇ ਬਾਵਜੂਦ ਸੇਬ ਦੇ ਸੀਜ਼ਨ ਵਿਚ ਬਾਜ਼ਾਰ ਵਿਚ ਵੱਧ ਆਮਦ ਦਰਜ

ਸ਼ਿਮਲਾ (ਹਿਮਾਚਲ ਪ੍ਰਦੇਸ਼) ,19 ਸਤੰਬਰ - ਹਿਮਾਚਲ ਪ੍ਰਦੇਸ਼ ਵਿਚ ਭਾਰੀ ਬਾਰਿਸ਼ ਅਤੇ ਸੜਕਾਂ ਨੂੰ ਹੋਏ ਭਾਰੀ ਨੁਕਸਾਨ ਦੇ ਬਾਵਜੂਦ, 27 ਜੂਨ ਤੋਂ 15 ਸਤੰਬਰ ਤੱਕ ਕੁੱਲ 1,73,74,204 ਸੇਬ ਦੇ ਡੱਬੇ (ਹਰੇਕ 20 ਕਿਲੋਗ੍ਰਾਮ) ਵੱਖ-ਵੱਖ ਬਾਜ਼ਾਰਾਂ ਵਿਚ ਪਹੁੰਚੇ। ਇਹ ਪਿਛਲੇ ਸਾਲ ਦੀ ਇਸੇ ਮਿਆਦ ਦੌਰਾਨ 1,23,18,924 ਡੱਬਿਆਂ ਦੇ ਮੁਕਾਬਲੇ ਇਕ ਮਹੱਤਵਪੂਰਨ ਵਾਧਾ ਦਰਸਾਉਂਦਾ ਹੈ। ਇਹ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਨਿਰੰਤਰ ਨਿਗਰਾਨੀ ਅਤੇ ਲੋਕ ਨਿਰਮਾਣ ਵਿਭਾਗ ਦੇ ਅਣਥੱਕ ਯਤਨਾਂ ਕਾਰਨ ਸੰਭਵ ਹੋਇਆ ਹੈ ।
ਰਿਲੀਜ਼ ਅਨੁਸਾਰ ਹਿਮਾਚਲ ਪ੍ਰਦੇਸ਼ ਬਾਗਬਾਨੀ ਉਤਪਾਦ ਮਾਰਕੀਟਿੰਗ ਅਤੇ ਪ੍ਰੋਸੈਸਿੰਗ ਕਾਰਪੋਰੇਸ਼ਨ ਲਿਮਟਿਡ ਰਾਹੀਂ ਖਰੀਦ 55,000 ਮੀਟ੍ਰਿਕ ਟਨ ਨੂੰ ਪਾਰ ਕਰ ਗਈ ਹੈ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ ਦੁੱਗਣੀ ਤੋਂ ਵੀ ਵੱਧ ਹੈ। ਇਸ ਨੂੰ ਸੁਚਾਰੂ ਬਣਾਉਣ ਲਈ ਪ੍ਰੋਸੈਸਿੰਗ ਕਾਰਪੋਰੇਸ਼ਨ ਲਿਮਟਿਡ ਨੇ 274 ਸੰਗ੍ਰਹਿ ਕੇਂਦਰ ਸਥਾਪਤ ਕੀਤੇ ਹਨ, ਜਿੱਥੇ ਸੇਬ ਦੀ ਖਰੀਦ ਸਰਗਰਮੀ ਨਾਲ ਚੱਲ ਰਹੀ ਹੈ।