JALANDHAR WEATHER

ਫਗਵਾੜਾ ਵਿਖੇ ਸ੍ਰੀ ਵਿਸ਼ਵਕਰਮਾ ਮੰਦਿਰ ਪੁੱਜੇ ਗਵਰਨਰ ਗੁਲਾਬ ਚੰਦ ਕਟਾਰੀਆ

ਫਗਵਾੜਾ , 20 ਸਤੰਬਰ (ਹਰਜੋਤ ਸਿੰਘ ਚਾਨਾ)- ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਫਗਵਾੜਾ ਵਿਖੇ ਸ਼੍ਰੋਮਣੀ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਮੱਥਾ ਟੇਕਿਆ। ਉਨ੍ਹਾਂ ਮੰਦਿਰ ਵਿਖੇ ਨਤਮਸਤਕ ਹੋਣ ਉਪਰੰਤ ਮੰਦਿਰ ਦੇ ਪ੍ਰਬੰਧਕਾਂ ਤੇ ਕਮੇਟੀ ਦੇ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਟਰੱਸਟ ਵਲੋਂ ਸਮਾਜ ਸੇਵਾ ਤੇ ਵਿਸ਼ੇਸ਼ ਕਰਕੇ ਸਿਹਤ ਸੇਵਾਵਾਂ ਦੇ ਖੇਤਰ ਵਿਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ।

ਉਨ੍ਹਾਂ ਕਿਹਾ ਕਿ ਕਿਰਤ ਦੇ ਦੇਵਤਾ ਭਗਵਾਨ ਵਿਸ਼ਵਕਰਮਾ ਵਲੋਂ ਦਿੱਤੇ ਗਏ ਸੰਦੇਸ਼ ਅਨੁਸਾਰ ਇਸ ਅਸਥਾਨ ਵਲੋਂ ਦਹਾਕਿਆਂ ਤੋਂ ਲੋੜਵੰਦ ਲੋਕਾਂ ਨੂੰ ਬਿਹਰਤਰੀਨ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜੋ ਕਿ ਸਾਡੇ ਸਮਾਜ ਲਈ ਇਕ ਮਿਸਾਲ ਹੈ। ਟਰੱਸਟ ਦੇ ਪ੍ਰਬੰਧਕਾਂ ਵਲੋਂ ਰਾਜਪਾਲ ਸ੍ਰੀ ਕਟਾਰੀਆ ਦਾ ਸਨਮਾਨ ਵੀ ਕੀਤਾ ਗਿਆ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ, ਐਸ. ਐਸ. ਪੀ. ਗੌਰਵ ਤੂਰਾ ਵਲੋਂ ਮਾਣਯੋਗ ਰਾਜਪਾਲ ਸ੍ਰੀ ਕਟਾਰੀਆ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਡਾ. ਅਕਸ਼ਿਤਾ ਗੁਪਤਾ, ਐਸ. ਡੀ. ਐਮ. ਜਸ਼ਨਜੀਤ ਸਿੰਘ, ਐਸ. ਪੀ. ਗੁਰਪ੍ਰੀਤ ਸਿੰਘ ਤੇ ਐਸ. ਡੀ. ਐਮ. ਜਸ਼ਨਜੀਤ ਸਿੰਘ ਹਾਜ਼ਰ ਸਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ