JALANDHAR WEATHER

ਅਸਾਮ ਸਰਕਾਰ ਕਰੇਗੀ ਗਾਇਕ ਜ਼ੁਬੀਨ ਗਰਗ ਦੀ ਮੌਤ ਦੀ ਜਾਂਚ- ਮੁੱਖ ਮੰਤਰੀ ਬਿਸਵਾ

ਗੁਹਾਟੀ, 20 ਸਤੰਬਰ- ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਗਾਇਕ ਜ਼ੁਬੀਨ ਗਰਗ ਦੀ ਮੌਤ ਦੇ ਸੰਬੰਧ ਵਿਚ ਸਿੰਗਾਪੁਰ ਦੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿਚ ਹਨ। ਮੁੱਖ ਮੰਤਰੀ ਨੇ ਹੁਣ ਪੁਸ਼ਟੀ ਕੀਤੀ ਹੈ ਕਿ ਪੋਸਟਮਾਰਟਮ ਜਾਂਚ ਪੂਰੀ ਹੋ ਗਈ ਹੈ ਅਤੇ ਉਸ ਦੀ ਲਾਸ਼ ਭਾਰਤੀ ਅਧਿਕਾਰੀਆਂ ਨੂੰ ਸੌਂਪੀ ਜਾ ਰਹੀ ਹੈ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਰਾਜ ਸਰਕਾਰ ਗਾਇਕ ਦੀ ਮੌਤ ਦੀ ਜਾਂਚ ਕਰੇਗੀ।


ਮੁੱਖ ਮੰਤਰੀ ਨੇ ਟਵੀਟ ਕਰ ਕਿਹਾ ਕਿ ਸਾਡੇ ਪਿਆਰੇ ਜ਼ੁਬੀਨ ਗਰਗ ਦੀ ਪੋਸਟਮਾਰਟਮ ਜਾਂਚ ਸਿੰਗਾਪੁਰ ਵਿਚ ਪੂਰੀ ਹੋ ਗਈ ਹੈ। ਉਸ ਦੀ ਲਾਸ਼ ਹੁਣ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਨਾਲ ਵਾਲੀ ਟੀਮ ਸ਼ੇਖਰ ਜੋਤੀ ਗੋਸਵਾਮੀ, ਸੰਦੀਪਨ ਗਰਗ ਅਤੇ ਸਿਧਾਰਥ ਸ਼ਰਮਾ (ਮੈਨੇਜਰ) ਨੂੰ ਸੌਂਪੀ ਜਾ ਰਹੀ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਅਸਾਮ ਸਰਕਾਰ ਜ਼ੁਬੀਨ ਗਰਗ ਦੀ ਮੌਤ ਦੀ ਜਾਂਚ ਕਰੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ