JALANDHAR WEATHER

ਕਾਰ ਵਲੋਂ ਪਿਛੋਂ ਟੱਕਰ ਮਾਰ ਦੇਣ ਕਾਰਨ ਸਕੂਟਰੀ ਸਵਾਰ ਦੀ ਮੌਤ

ਭਵਾਨੀਗੜ੍ਹ, (ਸੰਗਰੂਰ), 20 ਸਤੰਬਰ (ਲਖਵਿੰਦਰ ਪਾਲ ਗਰਗ) – ਬੀਤੇ ਦਿਨੀਂ ਸ਼ਾਮ ਨੂੰ ਪਿੰਡ ਨਦਾਮਪੁਰ ਬਾਈਪਾਸ ਕੋਲ ਇਕ ਸਕੂਟਰੀ ਸਵਾਰ ਵਿਅਕਤੀ ਨੂੰ ਪਿਛੋਂ ਆਉਂਦੀ ਕਾਰ ਵਲੋਂ ਟੱਕਰ ਮਾਰ ਦੇਣ ਕਾਰਨ ਸਕੂਟਰੀ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਪਿੰਡ ਰਾਜਪੁਰਾ ਦੇ ਸਰਪੰਚ ਕੁਲਦੀਪ ਸਿੰਘ ਪੁੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਉਹ ਤੇ ਬਾਬਰ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਪਿੰਡ ਰਾਜਪੁਰਾ ਆਪਣੇ-ਆਪਣੇ ਵਾਹਨਾਂ ਰਾਹੀਂ ਆਪਣੇ ਪਿੰਡ ਰਾਜਪੁਰਾ ਤੋਂ ਭਵਾਨੀਗੜ੍ਹ ਵੱਲ ਨੂੰ ਘਰੇਲੂ ਕੰਮਕਾਰ ਕਰਨ ਦੇ ਲਈ ਜਾ ਰਹੇ ਸੀ ਤਾਂ ਜਦੋਂ ਉਹ ਪਿੰਡ ਨਦਾਮਪੁਰ ਬਾਈਪਾਸ ਕੋਲ ਪਹੁੰਚੇ ਤਾਂ ਪਿਛੋਂ ਆਉਂਦੀ ਇਕ ਕਾਰ ਵਲੋਂ ਸਕੂਟਰੀ ’ਤੇ ਸਵਾਰ ਬਾਬਰ ਸਿੰਘ 43 ਸਾਲ ਨੂੰ ਪਿਛੋਂ ਟੱਕਰ ਮਾਰ ਦੇਣ ਕਾਰਨ ਉਹ ਸੜਕ ’ਤੇ ਡਿੱਗ ਕੇ ਗੰਭੀਰ ਜਖ਼ਮੀ ਹੋ ਗਿਆ, ਜਿਸ ਨੂੰ ਚੁੱਕ ਕੇ ਇਲਾਜ ਲਈ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਲੈ ਕੇ ਗਏ ਤਾਂ ਜਿਥੇ ਜ਼ਖ਼ਮਾਂ ਦੀ ਤਾਬ ਨੂੰ ਨਾ ਝੱਲਦਿਆਂ ਉਸਦੀ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਬਾਬਰ ਸਿੰਘ ਇਕ ਨਿੱਜੀ ਕੰਪਨੀ ਦੀ ਬੱਸ ’ਤੇ ਕੰਡਕਟਰ ਦੀ ਨੌਕਰੀ ਕਰਦਾ ਸੀ। ਇਸ ਸੰਬੰਧੀ ਕਾਲਾਝਾੜ ਪੁਲਿਸ ਚੌਂਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਸੁਖਦੇਵ ਸਿੰਘ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਪੁਲਿਸ ਵਲੋਂ ਕਾਰ ਚਾਲਕ ਸੋਹਣ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਫ਼ਰੀਦਕੋਟ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਕਾਰ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ