JALANDHAR WEATHER

ਲੁੱਟ-ਖੋਹ ਨੂੰ ਅੰਜਾਮ ਦੇਣ ਵਾਲੇ 2 ਦੋਸ਼ੀ ਪਿਸਤੌਲਾਂ ਸਣੇ ਕਾਬੂ

ਜੈਤੋ, 20 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਸਥਾਨਕ ਪੁਲਿਸ ਤੇ ਸੀ.ਆਈ.ਏ. ਸਟਾਫ ਜੈਤੋ ਵਲੋਂ ਬੀਤੇ ਦਿਨੀਂ ਪਿਸਤੌਲ ਦੀ ਨੋਕ ਉਤੇ ਦੁਕਾਨ ਵਿਚੋਂ ਖੋਹ ਕਰਨ ਦੇ ਮਾਮਲੇ ਨੂੰ ਮਹਿਜ ਕੁਝ ਘੰਟਿਆਂ ਵਿਚ ਹੀ ਸੁਲਝਾ ਲੈਣ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਨੇ 2 ਦੋਸ਼ੀਆਂ ਨੂੰ ਦੋ ਪਿਸਤੌਲਾਂ ਅਤੇ ਵਾਰਦਾਤ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਵੀ ਬਰਾਮਤ ਕੀਤਾ ਹੈ। ਸੰਦੀਪ ਕੁਮਾਰ ਐਸ.ਪੀ. (ਡੀ) (ਇਨਵੈਸਟੀਗੇਸ਼ਨ) ਫ਼ਰੀਦਕੋਟ ਨੇ ਡੀ.ਐਸ.ਪੀ. ਦਫ਼ਤਰ ਜੈਤੋ ਵਿਖੇ ਪ੍ਰੈੱਸ ਕਾਨਫਰੰਸ ਵਿਚ ਦੱਸਿਆ ਕਿ ਪਿਸਤੌਲ ਦੀ ਨੋਕ ਉਤੇ ਲੁੱਟ-ਖੋਹ ਕਰਨ ਦੇ ਮਾਮਲੇ ਨੂੰ ਕੁਝ ਹੀ ਘੰਟਿਆਂ ਅੰਦਰ ਸੁਲਝਾਉਂਦੇ ਹੋਏ ਘਟਨਾ ਨੂੰ ਅੰਜਾਮ ਦੇਣ ਵਾਲੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਗ੍ਰਿਫਤਾਰ ਦੋਸ਼ੀਆਂ ਦੀ ਪਛਾਣ ਗੁਰਪਿਆਰ ਸਿੰਘ ਉਰਫ ਖੱਡੂ ਵਾਸੀ ਪਿੰਡ ਸਮਾਲਸਰ ਜੋ ਕਿ ਹੁਣ ਪਿੰਡ ਚੈਨਾ ਵਿਖੇ ਰਹਿ ਰਿਹਾ ਸੀ ਅਤੇ ਦੂਜਾ ਦੋਸ਼ੀ ਸੁਲਤਾਨ ਜੋ ਕਿ ਮੁਕਤਸਰ ਰੋਡ, ਜੈਤੋ ਦਾ ਰਿਹਾਇਸ਼ੀ ਹੈ। ਮਿਤੀ 17 ਸਤੰਬਰ ਨੂੰ ਜੈਤੋ ਵਿਖੇ ਮੁਕਤਸਰ ਰੋਡ ਉਤੇ ਸਥਿਤ ਇਕ ਕਰਿਆਨਾ ਸਟੋਰ ਉਤੇ 3 ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਪਿਸਤੌਲ ਦੀ ਨੋਕ ਉਤੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ, ਜਿਸ ਦੌਰਾਨ ਇਨ੍ਹਾਂ ਵਲੋਂ ਦੁਕਾਨ ਦੇ ਗੱਲੇ ਵਿਚੋਂ ਨਕਦੀ ਦੀ ਲੁੱਟ ਕੀਤੀ ਗਈ ਸੀ, ਜਿਸ ’ਤੇ ਫਰੀਦਕੋਟ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮਨੋਜ ਕੁਮਾਰ ਡੀ.ਐਸ.ਪੀ. (ਸ/ਡ) ਜੈਤੋ ਦੀ ਨਿਗਰਾਨੀ ਹੇਠ ਥਾਣਾ ਜੈਤੋ ਅਤੇ ਸੀ.ਆਈ.ਏ. ਸਟਾਫ ਜੈਤੋ ਦੀਆਂ ਵਿਸ਼ੇਸ਼ ਪੁਲਿਸ ਟੀਮਾਂ ਦਾ ਗਠਨ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ