JALANDHAR WEATHER

ਹੜ੍ਹਾਂ ਤੋਂ ਬਚਾਅ ਲਈ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੀ ਲੋੜ - ਸ. ਸੁਖਬੀਰ ਸਿੰਘ ਬਾਦਲ

ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੁਲਤਾਨਪੁਰ ਲੋਧੀ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਸੁਲਤਾਨਪੁਰ ਲੋਧੀ ਵਿਖੇ ਪਹੁੰਚਣ ਉਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਹਲਕੇ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਨਾਨਕਪੁਰ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਯੂਥ ਆਗੂ ਸੁਖਦੇਵ ਸਿੰਘ ਨਾਨਕਪੁਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਲਕੇ ਅੰਦਰ ਹੜ੍ਹਾਂ ਨਾਲ ਹੋਏ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਇਲਾਕੇ ਵਿਚ ਹੜ੍ਹਾਂ ਤੋਂ ਬਚਾਅ ਲਈ ਜਿਥੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੀ ਲੋੜ ਹੈ, ਉਥੇ ਹੀ ਦਰਿਆਵਾਂ ਦੀ ਸਫਾਈ ਬਹੁਤ ਜ਼ਰੂਰੀ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪ੍ਰਭਾਵਿਤ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਨਾਲ ਖੜ੍ਹਾ ਹੈ। ਟੁੱਟੇ ਹੋਏ ਆਰਜ਼ੀ ਬੰਨ੍ਹਾਂ ਨੂੰ ਬਚਾਉਣ ਅਤੇ ਉਨ੍ਹਾਂ ਨੂੰ ਮਜ਼ਬੂਤ ਕਰਨ ਲਈ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ