ਕੱਲ੍ਹ ਰਾਹੁਲ ਗਾਂਧੀ ਆਈ.ਪੀ.ਐਸ. ਅਧਿਕਾਰੀ ਦੇ ਪਰਿਵਾਰ ਨੂੰ ਮਿਲਣਗੇ

ਚੰਡੀਗੜ੍ਹ, 13 ਅਕਤੂਬਰ-ਰਾਹੁਲ ਗਾਂਧੀ ਕੱਲ੍ਹ ਚੰਡੀਗੜ੍ਹ ਵਿਖੇ ਮ੍ਰਿਤਕ ਆਈ.ਪੀ.ਐਸ. ਅਧਿਕਾਰੀ ਪੂਰਨ ਕੁਮਾਰ ਦੇ ਪਰਿਵਾਰ ਨੂੰ ਮਿਲਣਗੇ। ਉਹ ਸ਼ਾਮ ਨੂੰ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚ ਰਹੇ ਹਨ। ਦੱਸ ਦਈਏ ਕਿ ਹਰਿਆਣਾ ਦੇ ਸੀਨੀਅਰ ਆਈ. ਪੀ. ਐਸ. ਅਧਿਕਾਰੀ ਵਾਈ ਪੂਰਨ ਕੁਮਾਰ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਕਾਂਗਰਸ ਪਾਰਟੀ ਨਿੱਤਰੀ ਹੋਈ ਹੈ।