JALANDHAR WEATHER

ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਨੇ ਢੇਰ ਕੀਤੇ ਦੋ ਅੱਤਵਾਦੀ

ਸ੍ਰੀਨਗਰ, 14 ਅਕਤੂਬਰ- ਜੰਮੂ-ਕਸ਼ਮੀਰ ਦੇ ਕੁਪਵਾੜਾ ਵਿਚ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਇਹ ਕਾਰਵਾਈ 13 ਅਕਤੂਬਰ ਨੂੰ ਸ਼ਾਮ 7 ਵਜੇ ਤੋਂ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਕੁੰਭਕੜੀ ਜੰਗਲ ਵਿਚ ਜਾਰੀ ਹੈ। ਅੱਤਵਾਦੀਆਂ ਨੇ ਇਸ ਖੇਤਰ ਤੋਂ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਸੁਰੱਖਿਆ ਬਲਾਂ ਨੇ ਇਸ ਨੂੰ ਨਾਕਾਮ ਕਰ ਦਿੱਤਾ।

ਇਸ ਤੋਂ ਪਹਿਲਾਂ 8 ਸਤੰਬਰ ਨੂੰ ਫ਼ੌਜ ਨੇ ਕਸ਼ਮੀਰ ਦੇ ਕੁਲਗਾਮ ਵਿਚ ਇਕ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਗੁੱਡਰ ਜੰਗਲ ਵਿਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਹੋਇਆ ਸੀ। ਫੌਜ ਨੇ ਇਸ ਨੂੰ ‘ਆਪ੍ਰੇਸ਼ਨ ਗੁੱਡਰ’ ਨਾਮ ਦਿੱਤਾ ਸੀ। ਮੁਕਾਬਲੇ ਦੌਰਾਨ ਦੋ ਸੈਨਿਕ ਵੀ ਜ਼ਖ਼ਮੀ ਹੋਏ ਸਨ।

ਆਪ੍ਰੇਸ਼ਨ ਗੁੱਡਰ ਵਿਚ ਮਾਰੇ ਗਏ ਇਕ ਅੱਤਵਾਦੀ ਦੀ ਪਛਾਣ ਆਮਿਰ ਅਹਿਮਦ ਡਾਰ ਵਜੋਂ ਹੋਈ ਹੈ, ਜੋ ਕਿ ਸ਼ੋਪੀਆਂ ਦਾ ਰਹਿਣ ਵਾਲਾ ਸੀ। ਉਹ ਲਸ਼ਕਰ-ਏ-ਤਾਇਬਾ ਨਾਲ ਜੁੜਿਆ ਹੋਇਆ ਸੀ ਅਤੇ ਸਤੰਬਰ 2023 ਤੋਂ ਸਰਗਰਮ ਸੀ। ਪਹਿਲਗਾਮ ਹਮਲੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਦੁਆਰਾ ਜਾਰੀ ਕੀਤੇ ਗਏ 14 ਅੱਤਵਾਦੀਆਂ ਦੀ ਸੂਚੀ ਵਿਚ ਉਸ ਨੂੰ ਸ਼ਾਮਿਲ ਕੀਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ