ਭਾਈ ਰਾਜੋਆਣਾ ਨਾਲ ਮੁਲਾਕਾਤ ਕਰਨ ਪੁੱਜੇ ਐਡਵੋਕੇਟ ਧਾਮੀ

ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ)- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਪਟਿਆਲਾ ਜੇਲ੍ਹ ਵਿਚ ਸਜ਼ਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਨਾਲ ਮੁਲਾਕਾਤ ਕਰਨ ਲਈ ਪਟਿਆਲਾ ਜੇਲ੍ਹ ਦੇ ਵਿਚ ਐਸ. ਜੀ. ਪੀ. ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਸੁਰਜੀਤ ਸਿੰਘ ਗੜ੍ਹੀ, ਗੁਰਚਰਨ ਗਰੇਵਾਲ, ਭਗਵੰਤ ਸਿੰਘ ਸਿਆਲਕਾ ਮੌਜੂਦ ਸਨ।