JALANDHAR WEATHER

‘ਆਪ’ ਦੇ ਬੁਲਾਰੇ ਐਡਵੋਕੇਟ ਨੀਲ ਗਰਗ ਵਲੋਂ ਪ੍ਰੈਸ ਕਾਨਫ਼ਰੰਸ

ਚੰਡੀਗੜ੍ਹ, 14 ਅਕਤੂਬਰ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ ਦੇ ਬੁਲਾਰੇ ਐਡਵੈਕੇਟ ਨੀਲ ਗਰਗ ਨੇ ਅੱਜ ਚੰਡੀਗੜ੍ਹ ਵਿਚ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਬੀ. ਬੀ .ਐਮ .ਬੀ. ਵਿਚ ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਨੂੰ ਸਥਾਈ ਮੈਂਬਰ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਵਲੋਂ ਪੰਜਾਬ ਸਰਕਾਰ ,ਹਰਿਆਣਾ, ਹਿਮਾਚਲ ਅਤੇ ਰਾਜਸਥਾਨ ਸਰਕਾਰਾਂ ਤੋਂ ਇਸ ਸੰਬੰਧੀ ਰਾਇ ਵੀ ਮੰਗੀ ਹੈ।

ਨੀਲ ਗਰਗ ਨੇ ਕਿਹਾ ਕਿ ਇਹ ਵੀ ਪੰਜਾਬ ਵਿਰੁੱਧ ਭਾਜਪਾ ਸਰਕਾਰ ਦੀ ਕੋਝੀ ਸਾਜਿਸ਼ ਹੈ। ਉਨ੍ਹਾਂ ਕਿਹਾ ਕਿ 1966 ਦੇ ਵਿਚ ਜਦੋਂ ਪੰਜਾਬ ਦਾ ਪੁਨਰਗਠਨ ਕੀਤਾ ਗਿਆ ਸੀ, ਉਸ ਸਮੇਂ ਇਸ ਵਿਚ ਹਿਮਾਚਲ ਜਾਂ ਰਾਜਸਥਾਨ ਸਰਕਾਰਾਂ ਦੀ ਕੋਈ ਗੱਲ ਨਹੀਂ ਸੀ। ਉਨ੍ਹਾਂ ਕਿਹਾ ਕਿ ਇਸ ਨਾਲ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ ਪੱਖ ਨੂੰ ਹਰ ਗੱਲ ਤੋਂ ਕਮਜ਼ੋਰ ਕਰਨ ’ਤੇ ਤੁਲੀ ਹੋਈ ਹੈ, ਕਿਉਂ ਜੋ ਜਦ ਚਾਰ ਮੈਂਬਰਾਂ ਵਿਚੋਂ ਤਿੰਨ ਇਕ ਪਾਸੇ ਹੋਣਗੇ ਤੇ ਇਕੱਲਾ ਪੰਜਾਬ ਵਿਰੁੱਧ ਕਿਸੇ ਵੀ ਤਰ੍ਹਾਂ ਦੇ ਫ਼ੈਸਲੇ ਲਏ ਜਾ ਸਕਣਗੇ, ਇਹ ਵੀ ਪੰਜਾਬ ਨਾਲ ਇਕ ਬਹੁਤ ਵੱਡਾ ਧੱਕਾ ਕੀਤਾ ਜਾ ਰਿਹਾ ਹੈ।

ਇਸ ਮੌਕੇ ’ਤੇ ਨੀਲ ਗਰਗ ਨੇ ਪੰਜਾਬ ਦੇ ਬੀ.ਜੇ.ਪੀ. ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਨੂੰ ਸਵਾਲ ਕੀਤਾ ਹੈ ਕਿ ਉਹ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ ਇਸ ਵਿਚ, ਜੋ ਚਿੱਠੀ ਕੇਂਦਰ ਸਰਕਾਰ ਵਲੋਂ ਭੇਜੀ ਗਈ ਹੈ, ਉਹਨਾਂ ਦੀ ਕੀ ਰਾਇ ਹੈ। ਇਸ ਬਾਰੇ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ। ਇਸੇ ਦੌਰਾਨ ਨੀਲ ਗਰਗ ਨੇ ਹਰਿਆਣਾ ਦੇ ਇਕ ਆਈ. ਪੀ .ਐਸ. ਅਫ਼ਸਰ ਦੀ ਖੁਦਕੁਸ਼ੀ ਬਾਰੇ ਗੱਲ ਕਰਦਿਆਂ ਕਿਹਾ ਕਿ ਜਿਥੇ ਵੀ ਭਾਜਪਾ ਦੀਆਂ ਸਰਕਾਰਾਂ ਹਨ, ਉਥੇ ਦਲਿਤ ਵਰਗ ਨਾਲ ਬੇ-ਇਨਸਾਫ਼ੀਆਂ ਕੀਤੀਆਂ ਜਾ ਰਹੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ