ਏ.ਡੀ.ਜੀ.ਪੀ. ਵਾਈ. ਪੂਰਨ ਕੁਮਾਰ ਦੇ ਪਰਿਵਾਰ ਦੀ ਕੀਤੀ ਜਾਵੇਗੀ ਹਰ ਮੰਗ ਪੂਰੀ- ਚਿਰਾਗ ਪਾਸਵਾਨ

ਚੰਡੀਗੜ੍ਹ, 14 ਅਕਤੂਬਰ- ਕੇਂਦਰੀ ਮੰਤਰੀ ਚਿਰਾਗ ਪਾਸਵਾਨ ਏ.ਡੀ.ਜੀ.ਪੀ. ਵਾਈ. ਪੂਰਨ ਕੁਮਾਰ ਦੇ ਘਰ ਪਹੁੰਚੇ ਹਨ। ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਚਿਰਾਗ ਪਾਸਵਾਨ ਨੇ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪੂਰੇ ਦੇਸ਼ ਲਈ ਚਿੰਤਾ ਦਾ ਵਿਸ਼ਾ ਹੈ। ਪਰਿਵਾਰ ਦੀ ਹਰ ਮੰਗ ਪੂਰੀ ਕੀਤੀ ਜਾਵੇਗੀ। ਸਮਾਜ ਵਿਰੋਧੀ ਤੱਤ ਭਾਈਚਾਰੇ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਪਰਿਵਾਰ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਾਰਵਾਈ ਨਾ ਕਰਨ ’ਤੇ ਸਮਾਜ ਨੂੰ ਗਲਤ ਸੁਨੇਹਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਵਿਅਕਤੀ ਕਿੰਨਾ ਵੀ ਉੱਚ ਦਰਜੇ ਦਾ ਕਿਉਂ ਨਾ ਹੋਵੇ, ਕਾਰਵਾਈ ਕੀਤੀ ਜਾਵੇਗੀ।