JALANDHAR WEATHER

ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਅੰਤਿਮ ਸਸਕਾਰ ਮੌਕੇ ਸਿੰਘ ਸਾਹਿਬ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਪੁੱਜੀਆਂ ਪ੍ਰਮੁੱਖ ਪੰਥਕ ਸ਼ਖ਼ਸੀਅਤਾਂ

ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਭਾਈ ਰਾਮ ਸਿੰਘ, ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਦਾ ਅੰਤਿਮ ਸਸਕਾਰ ਅੱਜ ਇਥੇ ਅੰਮ੍ਰਿਤਸਰ ਵਿਖੇ ਧਾਰਮਿਕ ਰਹੁ ਰੀਤਾਂ ਨਾਲ ਕੀਤਾ ਗਿਆ। ਭਾਈ ਸਾਹਿਬ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਵਿਦੇਸ਼ ਤੋਂ ਪਰਤੇ ਬੇਟੇ ਸਰਤਾਜ ਸਿੰਘ ਨੇ ਦਿੱਤੀ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਗ੍ਰੰਥੀ ਗਿਆਨੀ ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਲ ਪੰਥ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰ ਸਿੰਘ, ਸ਼੍ਰੋਮਣੀ ਕਮੇਟੀ ਦੇ ਓ.ਐਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਜਸਵਿੰਦਰ ਸਿੰਘ ਜੱਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ, ਅਕਾਲੀ ਦਲ ਪੁਨਰ ਸੁਰਜੀਤ ਦੇ ਜਨਰਲ ਸਕੱਤਰ ਐਡਵੋਕੇਟ ਜਸਬੀਰ ਸਿੰਘ ਘੁੰਮਣ ਅਤੇ ਸੀਨੀਅਰ ਆਗੂ ਜਥੇਦਾਰ ਰਘਵੀਰ ਸਿੰਘ ਰਾਜਾਸਾਂਸੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਹਰਜਾਪ ਸਿੰਘ ਸੁਲਤਾਨਵਿੰਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਅਜੈਬ ਸਿੰਘ ਅਭਿਆਸੀ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਮੈਨੇਜਰ ਪਰਮਜੀਤ ਸਿੰਘ ਬਾਜਵਾ, ਫੈਡਰੇਸ਼ਨ ਆਗੂ ਕਵਰ ਚੜਤ ਸਿੰਘ, ਪੰਥਕ ਆਗੂ ਭਾਈ ਮੋਹਕਮ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਅਤੇ ਰਣਧੀਰ ਸਿੰਘ, ਸਲਵਿੰਦਰ ਸਿੰਘ ਸੱਗੂ, ਜਸਵਿੰਦਰ ਸਿੰਘ ਭੂਈ, ਮਨਜੀਤ ਸਿੰਘ ਮੰਜ਼ਿਲ ਸਮੇਤ ਵੱਡੀ ਗਿਣਤੀ ਵਿੱਚ ਹੋਰ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ, ਸੰਗਤਾਂ ਅਤੇ ਰਿਸ਼ਤੇਦਾਰ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ