ਜਨਤਾ ਦਲ ਯੂਨਾਈਟਿਡ ਵਲੋਂ ਬਿਹਾਰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਪਟਨਾ, 15 ਅਕਤੂਬਰ - ਬਿਹਾਰ ਵਿਧਾਨ ਸਭਾ ਚੋਣਾਂ ਲਈ ਜਨਤਾ ਦਲ ਯੂਨਾਈਟਿਡ (ਜੇਡੀਯੂ) ਨੇ 57 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।ਬਿਹਾਰ ਦੀਆਂ ਚੋਣਾਂ ਦੋ ਗੇੜਾਂ ਵਿੱਚ ਹੋਣਗੀਆਂ। ਬਿਹਾਰ ਵਿਚ ਪਹਿਲੇ ਗੇੜ ਤਹਿਤ 6 ਨਵੰਬਰ ਅਤੇ ਦੂਜੇ ਗੇੜ ਤਹਿਤ 11 ਨਵੰਬਰ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ ਅਤੇ ਪੂਰੀ ਚੋਣ ਪ੍ਰਕਿਰਿਆ 16 ਨਵੰਬਰ ਨੂੰ ਖ਼ਤਮ ਕਰ ਦਿੱਤੀ ਜਾਵੇਗੀ।ਇਸ ਤੋਂ ਪਹਿਲਾਂ ਕੱਲ੍ਹ ਭਾਰਤੀ ਜਨਤਾ ਪਾਰਟੀ ਨੇ 71 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਸੀ ਜਦਕਿ ਆਮ ਆਦਮੀ ਪਾਰਟੀ ਵਲੋਂ ਵੀ ਬਿਹਾਰ ਵਿਧਾਨ ਸਭਾ ਚੋਣਾਂ ਲਈ ਹੁਣ ਤੱਕ ਕੁੱਲ 59 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।