JALANDHAR WEATHER

ਉਮਰ ਹੱਦ ਛੋਟ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਸਿਹਤ ਮੰਤਰੀ ਨੂੰ ਮਿਲੇ ਬੇਰੁਜ਼ਗਾਰ

ਤਪਾ ਮੰਡੀ (ਬਰਨਾਲਾ), 15 ਅਕਤੂਬਰ (ਵਿਜੇ ਸ਼ਰਮਾ) - ਆਮ ਆਦਮੀ ਪਾਰਟੀ ਨੇ ਚੋਣਾਂ ਮੌਕੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਉਪਰੰਤ ਪੰਜਾਬ ਦੇ ਬੇਰੁਜ਼ਗਾਰਾਂ ਨੂੰ ਵੱਡੇ ਪੱਧਰ ਉੱਤੇ ਰੁਜ਼ਗਾਰ ਦਿੱਤਾ ਜਾਵੇਗਾ ਅਤੇ ਰੁਜ਼ਗਾਰ ਉਡੀਕਦੇ ਉਮਰ ਹੱਦ ਲੰਘਾ ਚੁੱਕੇ ਬੇਰੁਜ਼ਗਾਰਾਂ ਲਈ ਸੇਵਾ ਨਿਯਮਾਂ ਵਿਚ ਸੋਧ ਕਰਕੇ ਉੱਪਰਲੀ ਉਮਰ ਸੀਮਾ ਵਿਚ ਵਾਧਾ ਕੀਤਾ ਜਾਵੇਗਾ। ਇਸੇ ਤਹਿਤ ਪੰਜਾਬ ਦੇ ਸਿਹਤ ਵਿਭਾਗ ਨਾਲ ਸੰਬੰਧਿਤ ਬੇਰੁਜ਼ਗਾਰ ਮਲਟੀ ਪਰਪਜ਼ ਵਰਕਰ ਯੂਨੀਅਨ (ਪੁਰਸ਼) ਪੰਜਾਬ ਵਲੋਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਦੀ ਅਗਵਾਈ ਵਿਚ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨਾਲ ਉਨ੍ਹਾਂ ਦੇ ਦਫ਼ਤਰ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ। ਬੇਰੁਜ਼ਗਾਰਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਚੋਣਾਂ ਮੌਕੇ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਵੱਖ-ਵੱਖ ਸਟੇਜਾਂ ਉੱਤੇ ਸਮੇਤ ਰੱਖੜ ਪੁੰਨਿਆ ਬਾਬਾ ਬਕਾਲਾ ਸਾਹਿਬ ਵਿਖੇ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਦੀ ਸਰਕਾਰ ਉੱਪਰਲੀ ਉਮਰ ਸੀਮਾ ਵਿਚ ਸੋਧ ਕਰਕੇ ਸਿੱਖਿਆ ਅਤੇ ਸਿਹਤ ਵਿਭਾਗ ਸਮੇਤ ਵੱਖ -ਵੱਖ ਵਿਭਾਗਾਂ ਵਿਚ ਉਮਰ ਹੱਦ ਛੋਟ ਦੇਵੇਗੀ। ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਤਿੰਨ ਸਾਲਾਂ ਵਿਚ ਪਹਿਲੀ ਵਾਰ ਮਲਟੀ ਪਰਪਜ ਹੈਲਥ ਵਰਕਰ (ਪੁਰਸ਼) ਦੀਆਂ 270 ਪੋਸਟਾਂ ਦਾ ਇਸ਼ਤਿਹਾਰ ਇਕ ਅਗਸਤ ਨੂੰ ਜਾਰੀ ਕੀਤਾ ਗਿਆ ਹੈ। ਬੇਰੁਜ਼ਗਾਰ ਜਥੇਬੰਦੀ ਦਾ ਤਰਕ ਹੈ ਕਿ ਪੰਜਾਬ ਵਿਚ ਮਲਟੀਪਰਪ ਹੈਲਥ ਵਰਕਰ ਪੁਰਸ਼ ਦਾ ਕੋਰਸ ਕਰਵਾਉਣ ਵਾਲੀਆਂ ਸਾਰੀਆਂ ਸੰਸਥਾਵਾਂ ਸਾਲ 2011 ਤੋਂ ਬੰਦ ਹੋ ਚੁੱਕੀਆਂ ਹਨ ਅਤੇ ਸਿਹਤ ਵਿਭਾਗ ਵਿਚ ਸਾਲ 2020 ਤੋਂ ਮਗਰੋਂ ਕੋਈ ਵੀ ਭਰਤੀ ਨਹੀਂ ਹੋਈ ।ਇਸ ਤਰ੍ਹਾਂ ਸਾਢੇ ਪੰਜ ਸਾਲਾਂ ਬਾਅਦ ਆਈਆਂ 270 ਪੋਸਟਾਂ ਵਿਚ ਅਨੇਕਾਂ ਬੇਰੁਜ਼ਗਾਰ ਉਮੀਦਵਾਰ ਓਵਰ ਏਜ਼ ਹੋਣ ਕਰਕੇ ਅਪਲਾਈ ਕਰਨ ਤੋਂ ਵਾਂਝੇ ਰਹਿ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ