JALANDHAR WEATHER

ਆਮ ਆਦਮੀ ਪਾਰਟੀ ਦੇ ਆਗੂ ਤੇ ਪੰਚਾਇਤ ਮੈਂਬਰ 'ਤੇ ਚੱਲੀਆਂ ਅੰਨ੍ਹੇਵਾਹ ਗੋਲੀਆਂ

ਘੁਮਾਣ , 15 ਅਕਤੂਬਰ ( ਬੰਮਰਾਹ ) -ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਕਰੀਬ ਸ਼ਾਮ 7:15 ਵਜੇ ਆਮ ਆਦਮੀ ਪਾਰਟੀ ਦੇ ਆਗੂ ਤੇ ਪੰਚਾਇਤ ਮੈਂਬਰ ਗੁਰਜੀਤ ਸਿੰਘ ਜੰਬਾ ਦੀ ਦੁਕਾਨ 'ਤੇ 3 ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਅੰਨ੍ਹੇਵਾਹ ਗੋਲੀਆਂ ਦਿੱਤੀਆਂ। ਜਿਸ ਨਾਲ ਦੁਕਾਨ ਦੇ ਸ਼ੀਸ਼ੇ ਚਕਨਾਚੂਰ ਹੋ ਗਏ ਅਤੇ ਦੁਕਾਨ ਅੰਦਰ ਬੈਠੇ ਗੁਰਜੀਤ ਸਿੰਘ ਜੰਬਾ ਦੇ ਗੋਲੀਆਂ ਲੱਗੀਆਂ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀ ਹਾਲਤ ਵਿਚ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਭੇਜਿਆ ਗਿਆ। ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਗੁਰਜੀਤ ਸਿੰਘ ਆਪਣੀ ਦੁਕਾਨ 'ਤੇ ਬੈਠੇ ਸਨ ਤਾਂ ਬਿਨਾਂ ਨੰਬਰੀ ਮੋਟਰਸਾਈਕਲ 'ਤੇ ਸਵਾਰ ਹੋ ਕੇ 3 ਅਣਪਛਾਤੇ ਵਿਅਕਤੀ ਅੱਡਾ ਚੌਕ ਘੁਮਾਣ ਵਾਲੇ ਪਾਸੇ ਨੂੰ ਆਉਂਦੇ ਹਨ । ਜਿਨ੍ਹਾਂ ਵਿਚੋਂ 2 ਅਣਪਛਾਤੇ ਵਿਅਕਤੀ ਦੁਕਾਨ ਅੰਦਰ ਦਾਖ਼ਲ ਹੁੰਦੇ ਹਨ ਅਤੇ ਕੱਪੜੇ ਲੈਣ ਦੇ ਬਹਾਨੇ ਨਾਲ ਗੱਲਬਾਤ ਕਰਦੇ ਹਨ। ਜਿਸ ਤੋਂ ਬਾਅਦ ਉਨ੍ਹਾਂ ਨੇ ਦੁਕਾਨ ਦੇ ਮਾਲਕ ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ।

ਇਸ ਦੌਰਾਨ ਗੋਲੀਆਂ ਜਿੱਥੇ ਦੁਕਾਨ ਦੇ ਸਾਹਮਣੇ ਲੱਗੇ ਸ਼ੀਸ਼ਿਆਂ ਤੇ ਵੱਜੀਆਂ ਉੱਥੇ ਦੁਕਾਨ ਦੀ ਦੂਸਰੀ ਮੰਜ਼ਿਲ 'ਤੇ ਲੱਗੇ ਸ਼ਟਰ ਵਿਚ ਦੀ ਲੰਘਦੀਆਂ ਹੋਈਆਂ ਅੰਦਰ ਲੱਗੇ ਸ਼ੀਸ਼ੇ ਨੂੰ ਤੋੜ ਦਿੱਤਾ । ਗੋਲੀਆਂ ਚਲਾਉਣ ਵਾਲੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਮੌਕੇ ਥਾਣਾ ਘੁਮਾਣ ਦੇ ਐਸ.ਐਚ. ਓ. ਗਗਨਦੀਪ ਸਿੰਘ ਪੁਲਿਸ ਪਾਰਟੀ ਸਮੇਤ ਪੁੱਜੇ । ਪੁਲਿਸ ਵਲੋਂ ਸੀ.ਸੀ.ਟੀ.ਵੀ. ਕੈਮਰੇ ਖੰਗਾਲੇ ਜਾ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ