JALANDHAR WEATHER

ਪੰਜਾਬ ਪੁਲਿਸ ਵਲੋਂ ਨਵਨੀਤ ਚਤੁਰਵੇਦੀ ਗ੍ਰਿਫ਼ਤਾਰ

ਚੰਡੀਗੜ੍ਹ , 15 ਅਕਤੂਬਰ - ਪੰਜਾਬ ਦੀ ਰੋਪੜ ਪੁਲਿਸ ਨੇ ਨਵਨੀਤ ਚਤੁਰਵੇਦੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਚਤੁਰਵੇਦੀ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਜਿਸ ਤੋਂ ਬਾਅਦ ਰੋਪੜ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਰੋਪੜ ਦੀ ਅਦਾਲਤ ਨੇ ਲੰਘੇ ਕੱਲ੍ਹ ਚਤੁਰਵੇਦੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਸਨ ਪ੍ਰੰਤੂ ਚੰਡੀਗੜ੍ਹ ਪੁਲਿਸ ਵਲੋਂ ਪਾਏ ਅੜਿੱਕੇ ਕਾਰਨ ਇਨ੍ਹਾਂ ਹੁਕਮਾਂ ਦੀ ਤਾਮੀਲ ਨਹੀਂ ਹੋ ਸਕੀ ਸੀ।

 

ਅੱਜ ਰੋਪੜ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਚੰਡੀਗੜ੍ਹ ਦੇ ਐੱਸ. ਐੱਸ. ਪੀ. ਨੂੰ ਲਿਖਤੀ ਨਿਰਦੇਸ਼ ਦਿੱਤੇ ਹਨ ਕਿ ਉਹ ਅਦਾਲਤ ਦੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ। ਇਸ ਤੋਂ ਬਾਅਦ ਅੱਜ ਦੇਰ ਸ਼ਾਮ ਵੇਲੇ ਚੰਡੀਗੜ੍ਹ ਦੇ ਸੈਕਟਰ 3 ਥਾਣੇ ਵਿਚ ਕਾਗਜ਼ੀ ਕਾਰਵਾਈ ਮੁਕੰਮਲ ਹੋਣ ਤੋਂ ਬਾਅਦ ਨਵਨੀਤ ਚਤੁਰਵੇਦੀ ਨੂੰ ਹਿਰਾਸਤ ਵਿਚ ਲਿਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ