ਅਹਿਮਦਾਬਾਦ ਜਹਾਜ਼ ਹਾਦਸਾ: ਮਰਹੂਮ ਕੈਪਟਨ ਸੁਮੀਤ ਸੱਭਰਵਾਲ ਦੇ ਪਿਤਾ ਪੁੱਜੇ ਸੁਪਰੀਮ ਕੋਰਟ

ਨਵੀਂ ਦਿੱਲੀ, 16 ਅਕਤੂਬਰ- ਜੂਨ ਵਿਚ ਅਹਿਮਦਾਬਾਦ ਵਿਖੇ ਹੋਏ ਹਾਦਸੇ ਵਿਚ ਏਅਰ ਇੰਡੀਆ ਦੇ ਪਾਇਲਟ-ਇਨ-ਕਮਾਂਡ ਮਰਹੂਮ ਕੈਪਟਨ ਸੁਮੀਤ ਸੱਭਰਵਾਲ ਦੇ ਪਿਤਾ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ ਅਤੇ ਮੰਗ ਕੀਤੀ ਹੈ ਕਿ ਏਅਰ ਇੰਡੀਆ ਬੋਇੰਗ 787-8 ਡ੍ਰੀਮਲਾਈਨਰ ਜਹਾਜ਼ ਦੇ ਹਾਦਸੇ ਦੀ ਨਿਰਪੱਖ, ਪਾਰਦਰਸ਼ੀ ਅਤੇ ਤਕਨੀਕੀ ਤੌਰ ’ਤੇ ਸਹੀ ਜਾਂਚ ਇਕ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਕਰਵਾਈ ਜਾਵੇ।