JALANDHAR WEATHER

ਪੁਲਿਸ ਥਾਣਾ ਕੱਥੂਨੰਗਲ ਮੂਹਰੇ ਕਿਸਾਨਾਂ ਲਾਇਆ ਧਰਨਾ

ਜੈਂਤੀਪੁਰ, 16 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਬਾਬਾ ਜਗਜੀਵਨ ਸਿੰਘ ਤਲਵੰਡੀ ਖੁੰਮਣ, ਡਾਕਟਰ ਪਰਮਿੰਦਰ ਸਿੰਘ ਪੰਡੋਰੀ ਦੀ ਅਗਵਾਈ ਹੇਠ ਥਾਣਾ ਕੱਥੂਨੰਗਲ ਮੂਹਰੇ ਕਿਸਾਨਾਂ ਵਲੋਂ ਧਰਨਾ ਲਗਾ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਹਲਕਾ ਮਜੀਠਾ ਵਿਚ ਸਿਆਸਤ ਦਾ ਬਹੁਤ ਬੋਲਬਾਲਾ ਭਾਰੀ ਚੱਲਿਆ ਆ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਇਨਸਾਫ ਲੈਣ ਲਈ ਧਰਨੇ ਲਗਾਉਣੇ ਪੈਂਦੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਡੀ. ਏ. ਪੀ. ਖਾਦ ਨਹੀਂ ਮਿਲ ਰਹੀ, ਜਿਸ ਕਾਰਨ ਲੋਕ ਕਣਕ ਕੇਰਨ ਲਈ ਲੇਟ ਹੋ ਰਹੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ