ਡੀ. ਆਈ. ਜੀ. ਭੁੱਲਰ ਦੀ ਚੰਡੀਗੜ੍ਹ ਵਿਚਲੀ ਰਿਹਾਇਸ਼ 'ਤੇ ਸੀ. ਬੀ. ਆਈ. ਦੀ ਛਾਪੇਮਾਰੀ

ਚੰਡੀਗੜ੍ਹ, 16 ਅਕਤੂਬਰ (ਕਪਲ ਵਧਵਾ)-ਵੀਰਵਾਰ ਨੂੰ ਸੀ. ਬੀ. ਆਈ. ਚੰਡੀਗੜ੍ਹ ਵਲੋਂ ਗ੍ਰਿਫ਼ਤਾਰ ਕੀਤੇ ਗਏ ਰੂਪਨਗਰ ਰੇਂਜ ਦੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੀ ਸੈਕਟਰ-40 (ਬੀ) ਵਿਚਲੀ ਰਿਹਾਇਸ਼ ਵਿਖੇ ਸੀ. ਬੀ. ਆਈ. ਦੇ ਅਧਿਕਾਰੀਆਂ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਰਿਸ਼ਵਤਖੋਰੀ ਮਾਮਲੇ ਵਿਚ ਗ੍ਰਿਫਤਰ ਕੀਤੇ ਗਏ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਦੇ ਰਿਸ਼ਤੇਦਾਰਾਂ ਨੂੰ ਵੀ ਘਰ ਅੰਦਰ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ। ਸੂਤਰਾਂ ਅਨੁਸਾਰ ਇਸ ਮੌਕੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੀ ਰਿਹਾਇਸ਼ ਦੇ ਅੰਦਰ ਹਨ, ਜਿਥੇ ਸੀ. ਬੀ. ਆਈ. ਦੇ ਅਧਿਕਾਰੀ ਉਨ੍ਹਾਂ ਦੀ ਨਿਸ਼ਾਨਦੇਹੀ ਉਤੇ ਘਰ ਦੀ ਤਲਾਸ਼ੀ ਲੈ ਰਹੇ ਹਨ।