JALANDHAR WEATHER

ਸਾਬਕਾ ਹਲਕਾ ਇੰਚਾਰਜ ਤੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਸੈਂਕੜੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਿਲ

ਚੋਗਾਵਾਂ/ਅੰਮ੍ਰਿਤਸਰ, 17 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਸਾਬਕਾ ਹਲਕਾ ਇੰਚਾਰਜ ਤੇ ਸਾਬਕਾ ਪਨਗਰੇਨ ਪੰਜਾਬ ਦੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ, ਸਾਬਕਾ ਬਲਾਕ ਪ੍ਰਧਾਨ ਤੇ ਬੁੱਧੀਜੀਵੀ ਹਲਕਾ ਕੋਆਰਡੀਨੇਟਰ ਗੁਰਵਿੰਦਰ ਸਿੰਘ ਫੌਜੀ ਚੱਕ ਮਿਸ਼ਰੀ ਖਾਂ, ਬੱਗਾ ਸਿੰਘ ਭੱਗੂਪੁਰ ਬੇਟ, ਜੋਗਾ ਸਿੰਘ ਲੋਪੋਕੇ, ਗੁਰਜੰਟ ਸਿੰਘ, ਮੰਗਲ ਸਿੰਘ, ਨਾਨਕ ਸਿੰਘ, ਰਣਜੀਤ ਸਿੰਘ ਆਦਿ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਵਿਚ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਸ਼ਾਮਿਲ ਹੋ ਗਏ।

ਕਸਬਾ ਲੋਪੋਕੇ ਦੇ ਨਿੱਜੀ ਪੈਲੇਸ ਵਿਖੇ ਕਰਵਾਏ ਸਮਾਗਮ ਦੌਰਾਨ ਸ਼ਾਮਿਲ ਹੋਣ ਵਾਲੇ ਸਾਬਕਾ ਹਲਕਾ ਇੰਚਾਰਜ ਬਲਦੇਵ ਸਿੰਘ ਮਿਆਦੀਆਂ ਸਮੇਤ ਹੋਰਨਾਂ ਵਰਕਰਾਂ ਨੂੰ ਭਾਜਪਾ ਵਿਚ ਸ਼ਾਮਿਲ ਹੋਣ ਉਤੇ ਪ੍ਰਧਾਨ ਅਸ਼ਵਨੀ ਕੁਮਾਰ ਨੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਸਕੀਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਧੜਾਧੜ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ। ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਨਮਾਨ ਦੇ ਕੇ ਨਿਵਾਜਿਆ ਜਾਵੇਗਾ। ਇਸ ਮੌਕੇ ਬਲਦੇਵ ਸਿੰਘ ਮਿਆਦੀਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਸ ਉਮੀਦ ਨਾਲ ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਲਿਆਂਦਾ ਪਰ ਇਹ ਪਾਰਟੀ ਲੋਕਾਂ ਦੀਆਂ ਉਮੀਦਾਂ ਉਤੇ ਖਰੀ ਨਹੀਂ ਉੱਤਰ ਸਕੀ। ਇਸ ਦੌਰਾਨ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਮਰਪਾਲ ਸਿੰਘ ਬੋਨੀ, ਹਰਵਿੰਦਰ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਸ਼ਹਿਰੀ, ਮੁਖਵਿੰਦਰ ਸਿੰਘ ਮਾਲ ਸੂਬਾ ਕਾਰਜਕਾਰਨੀ ਮੈਂਬਰ, ਹਰਦਿਆਲ ਸਿੰਘ ਔਲਖ ਸੂਬਾ ਕਾਰਜਕਾਰਨੀ ਮੈਂਬਰ, ਗੁਰਪਾਲ ਸਿੰਘ ਸੰਧੂ ਜ਼ਿਲ੍ਹਾ ਜਨਰਲ ਸਕੱਤਰ, ਸੁੱਚਾ ਸਿੰਘ ਭਿੰਡੀ ਸੈਦਾਂ, ਸੰਦੀਪ ਸਿੰਘ ਜਸਤਰਵਾਲ, ਸੁਸ਼ੀਲ ਦੇਵਗਨ, ਚੰਨਣ ਸਿੰਘ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ, ਬਲਰਾਜ ਸਿੰਘ, ਹਰਪਿੰਦਰ ਕੌਰ, ਨੇਕ ਮਨਿਆਸ ਸਟੇਟ ਮੈਂਬਰ ਆਦਿ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ