JALANDHAR WEATHER

27 ਅਕਤੂਬਰ ਨੂੰ ਹਰਿਆਣਾ 'ਚ ਦਾਖਲ ਹੋਵੇਗਾ ਨਗਰ ਕੀਰਤਨ - ਇੰਚਾਰਜ ਸੁਖਵਿੰਦਰ ਸਿੰਘ

ਕਰਨਾਲ, 17 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨਾਲ ਸੰਬੰਧਿਤ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸ. ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਦੀ ਦੇਖ-ਰੇਖ ਵਿਚ ਪੰਥ ਦੀਆਂ ਸਤਿਕਾਰਤ ਜਥੇਬੰਦੀਆਂ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਧੋਬੜੀ ਸਾਹਿਬ (ਅਸਾਮ) ਤੋਂ ਆਰੰਭ ਹੋਇਆ "ਧਰਮ ਹੇਤ ਸਾਕਾ ਜਿਨਿ ਕੀਆ" ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਰਾਜਾਂ, ਮਹਾਨਗਰਾਂ ਅਤੇ ਸ਼ਹਿਰਾਂ ਵਿਚੋਂ ਹੁੰਦਾ ਹੋਇਆ 27 ਅਕਤੂਬਰ 2025 ਨੂੰ ਨਗਰ ਕੀਰਤਨ ਹਰਿਆਣਾ ਸੂਬੇ ਵਿਚ ਦਾਖਲ ਹੋਵੇਗਾ।

ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ 27 ਅਕਤੂਬਰ ਨੂੰ ਸਵੇਰੇ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ, ਫ਼ਤਹਿ ਨਗਰ, ਦਿੱਲੀ ਤੋਂ ਵਾਇਆ ਕੁੰਡਲੀ ਬਾਰਡਰ, ਬੱਡ ਖ਼ਾਲਸਾ, ਰਾਈ (ਸੋਨੀਪਤ), ਮੁਰਥਲ, ਸੰਭਾਲਖਾ, ਪਾਣੀਪਤ ਸ਼ਹਿਰ, ਘਰੌਂਡਾ, ਕਰਨਾਲ ਸ਼ਹਿਰ ਤੋਂ ਹੁੰਦਾ ਹੋਇਆ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ ਵਿਖੇ ਰਾਤ ਨੂੰ ਵਿਸ਼ਰਾਮ ਕਰੇਗਾ। ਮਿਤੀ 28 ਅਕਤੂਬਰ ਨੂੰ ਸਵੇਰੇ ਗੁਰਦੁਆਰਾ ਸੀਸ ਗੰਜ ਸਾਹਿਬ, ਤਰਾਵੜੀ ਤੋਂ ਆਰੰਭ ਹੋ ਕੇ ਪਖਾਣਾ, ਸੌਂਕੜਾ, ਸਾਂਭਲੀ, ਪ੍ਰੇਮਖੇੜਾ, ਸੀਂਘੜਾ ਗੁਰਦੁਆਰਾ ਨਾਨਕਸਰ ਸਾਹਿਬ, ਗੁਰਦੁਆਰਾ ਸੰਗਤਪੁਰਾ ਸਾਹਿਬ, ਗੁਰਦੁਆਰਾ ਰੋੜੀ ਸਾਹਿਬ, ਨੀਸਿੰਗ, ਡਾਚਰ, ਗੋਬਿੰਦਗੜ੍ਹ, ਅਲਾਵਲਾ ਅੱਡਾ, ਜਲਮਾਣਾ, ਠਰੀ ਅੱਡਾ, ਜੈ ਸਿੰਘ ਪੁਰਾ, ਗੁਰਦੁਆਰਾ ਡੇਹਰਾ ਸਾਹਿਬ ਅਸੰਧ, ਖੰਡਾਖੇੜੀ, ਝੀਂਡਾ, ਰੱਤਕ, ਰੁਕਸਾਣਾ, ਸਿਰਸਲ ਮੋਡ, ਹਾਬੜੀ, ਪੂੰਡਰੀ ਤੋਂ ਹੁੰਦਾ ਹੋਇਆ ਗੁਰਦੁਆਰਾ ਨਿੰਮ ਸਾਹਿਬ, ਕੈਥਲ ਵਿਖੇ ਰਾਤ ਨੂੰ ਵਿਸ਼ਰਾਮ ਕਰੇਗਾ। ਮਿਤੀ 29 ਅਕਤੂਬਰ ਨੂੰ ਸਵੇਰੇ ਗੁਰਦੁਆਰਾ ਨਿੰਮ ਸਾਹਿਬ, ਕੈਥਲ ਤੋਂ ਆਰੰਭ ਹੋ ਕੇ ਸਾਂਘਣ, ਦਾਤਾ ਸਿੰਘ ਵਾਲਾ, ਗੜੀ, ਪਿਪਲਥਾ, ਰਸੀਦਾਂ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਧਮਤਾਨ ਸਾਹਿਬ, ਮਕੋਰੜ ਸਾਹਿਬ (ਮੂਣਕ) ਤੋਂ ਹੁੰਦਾ ਹੋਇਆ ਪੰਜਾਬ ਸੂਬੇ ਵਿਚ ਦਾਖਲ ਹੋਵੇਗਾ। ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਆਪਣੇ ਜ਼ਰੂਰੀ ਰੁਝੇਵਿਆਂ ਵਿਚੋਂ ਸਮਾਂ ਕੱਢ ਕੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਨ ਅਤੇ ਆਪਣੇ ਨਗਰ ਦੇ ਗੁਰਦੁਆਰਾ ਸਾਹਿਬਾਨ ਦੇ ਗ੍ਰੰਥੀ ਸਿੰਘਾਂ ਰਾਹੀਂ ਸਿੱਖ ਸੰਗਤ ਨੂੰ ਸੂਚਿਤ ਕਰਕੇ ਨਗਰ ਕੀਰਤਨ ਵਿਚ ਸ਼ਾਮਿਲ ਹੋਣ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸੱਜੀ ਪਾਲਕੀ ਸੁਸ਼ੋਭਿਤ ਕਰਕੇ ਕੱਢਿਆ ਜਾ ਰਿਹਾ ਹੈ। ਨਾਲ ਹੀ ਗੁਰੂ ਸਾਹਿਬਾਨ ਨਾਲ ਸੰਬੰਧਿਤ ਇਤਿਹਾਸਕ ਸ਼ਸਤਰਾਂ ਦੀ ਪ੍ਰਦਰਸ਼ਨੀ ਵੀ ਚੱਲ ਰਹੀ ਹੈ। ਸੰਗਤਾਂ ਨੂੰ ਬੇਨਤੀ ਹੈ ਕਿ ਵੱਧ ਚੜ੍ਹ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਸ਼ਰਧਾ ਭਾਵਨਾ ਵਾਲਾ ਨੁਰ ਕੀਰਤਨ ਦਾ ਸਵਾਗਤ ਕਰਨ ਲਈ ਹੁਮ-ਹੁੰਮਾ ਕੇ ਪਹੁੰਚਣ ਅਤੇ ਗੁਰੂ ਸਾਹਿਬਾਨ ਨਾਲ ਸੰਬੰਧਿਤ ਇਤਿਹਾਸਿਕ ਸ਼ਸਤਰਾਂ ਦੇ ਦਰਸ਼ਨ ਕਰੋ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ