JALANDHAR WEATHER

ਹਥਿਆਰਾਂ ਤੇ ਹੈਰੋਇਨ ਸਮੇਤ 5 ਵਿਅਕਤੀ ਕਾਬੂ - ਡੀ.ਜੀ.ਪੀ. ਪੰਜਾਬ

ਚੰਡੀਗੜ੍ਹ, 17 ਅਕਤੂਬਰ-ਇਕ ਵੱਡੀ ਸਫਲਤਾ ਵਿਚ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਇਕ ਕੇਂਦਰੀ ਏਜੰਸੀ ਦੇ ਤਾਲਮੇਲ ਨਾਲ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਇਕ ਤਸਕਰੀ ਨੈੱਟਵਰਕ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਗੋਲਾ ਬਾਰੂਦ ਅਤੇ 2 ਕਿਲੋ ਹੈਰੋਇਨ ਸਮੇਤ ਚਾਰ ਪਿਸਤੌਲਾਂ ਬਰਾਮਦ ਕੀਤੀਆਂ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪਾਕਿਸਤਾਨੀ ਸਮੱਗਲਰਾਂ ਦੇ ਸੰਪਰਕ ਵਿਚ ਦੁਬਈ ਸਥਿਤ ਇਕ ਤਸਕਰ ਅਧੀਨ ਕੰਮ ਕਰ ਰਹੇ ਹਨ। ਅੰਮ੍ਰਿਤਸਰ ਵਿਖੇ ਇਕ ਐਫ.ਆਈ.ਆਰ. ਵੀ ਦਰਜ ਕੀਤੀ ਗਈ ਹੈ। ਬਾਕੀ ਮੈਂਬਰਾਂ ਨੂੰ ਫੜਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਡੀ.ਜੀ.ਪੀ. ਪੰਜਾਬ ਨੇ ਆਪਣੇ ਪੇਜ ਉਤੇ ਜਾਣਕਾਰੀ ਸਾਂਝੀ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ