ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਨੂੰ ਧਨਤੇਰਸ ’ਤੇ ਦਿੱਤੀਆਂ ਵਧਾਈਆਂ

ਨਵੀਂ ਦਿੱਲੀ, 18 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਧਨਤੇਰਸ ਦੇ ਮੌਕੇ ’ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਟਵੀਟ ਕਰ ਕਿਹਾ ਕਿ ਦੇਸ਼ ਵਿਚ ਮੇਰੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਧਨਤੇਰਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਇਸ ਪਵਿੱਤਰ ਮੌਕੇ ’ਤੇ ਮੈਂ ਸਾਰਿਆਂ ਦੀ ਖੁਸ਼ੀ, ਖੁਸ਼ਹਾਲੀ ਅਤੇ ਚੰਗੀ ਸਿਹਤ ਲਈ ਪ੍ਰਾਰਥਨਾ ਕਰਦਾ ਹਾਂ। ਭਗਵਾਨ ਧਨਵੰਤਰੀ ਸਾਰਿਆਂ ’ਤੇ ਆਪਣੀਆਂ ਭਰਪੂਰ ਅਸੀਸਾਂ ਦੇਣ।