ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਮੁਅੱਤਲ

ਚੰਡੀਗੜ੍ਹ, 18 ਅਕਤੂਬਰ - ਰਿਸ਼ਵਤ ਮਾਮਲੇ ਵਿਚ ਫੜੇ ਗਏ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਪੰਜਾਬ ਸਰਕਾਰ ਨੇ 16.10.2025 ਤੋਂ ਮੁਅੱਤਲ ਕਰ ਦਿੱਤਾ ਹੈ, ਕਿਉਂਕਿ ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ 48 ਘੰਟੇ ਬੀਤ ਚੁੱਕੇ ਹਨ।। ਬੀਤੇ ਦਿਨੀਂ ਸੀ.ਬੀ.ਆਈ. ਨੇ ਡੀ.ਆਈ.ਜੀ. ਹਰਚਰਨ ਸਿੰਘ ਬੁੱਲਰ ਅਤੇ ਨਿੱਜੀ ਵਿਅਕਤੀ ਨੂੰ 8 ਲੱਖ ਰੁਪਏ ਦੀ ਰਿਸ਼ਵਤ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਭੁੱਲਰ ਦੇ ਘਰੋਂ ਨਕਦੀ, ਸੋਨੇ ਦੇ ਗਹਿਣੇ ਅਤੇ ਹੋਰ ਸਾਮਾਨ ਵੀ ਬਰਾਮਦ ਹੋਇਆ ਸੀ।