ਉੱਤਰਾਖੰਡ : ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵਲੋਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀ.ਏ. ਵਿਚ 3% ਵਾਧੇ ਨੂੰ ਮਨਜ਼ੂਰੀ

ਦੇਹਰਾਦੂਨ, 19 ਅਕਤੂਬਰ - ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸਥਾਨਕ ਸੰਸਥਾਵਾਂ ਅਤੇ ਰਾਜ ਸਰਕਾਰ ਦੇ ਜਨਤਕ ਖੇਤਰ ਦੇ ਅਦਾਰਿਆਂ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (ਡੀ.ਏ.) ਵਿਚ 3% ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।