ਸਾਬਕਾ ਮੰਤਰੀ ਜਗਤਾਰ ਸਿੰਘ ਮੁਲਤਾਨੀ ਦਾ ਦਿਹਾਂਤ

ਕਪੂਰਥਲਾ, 19 ਅਕਤੂਬਰ (ਸਡਾਨਾ)-ਡਾ. ਅਮਿਤੋਜ ਸਿੰਘ ਮੁਲਤਾਨੀ ਦੇ ਪਿਤਾ ਸਾਬਕਾ ਮੰਤਰੀ ਜਗਤਾਰ ਸਿੰਘ ਮੁਲਤਾਨੀ ਐਡਵੋਕੇਟ (82) ਤੇ ਸਾਬਕਾ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਅੱਜ ਸਵੇਰੇ ਸੰਖੇਪ ਬਿਮਾਰੀ ਉਪਰੰਤ ਅਕਾਲ ਚਲਾਣਾ ਕਰ ਗਏ | ਆਪਣੇ ਰਾਜਨੀਤਿਕ ਸਫਰ ਦੌਰਾਨ ਉਹ ਹਲਕੇ ਦੇ ਲੋਕਾਂ ਨਾਲ ਬਹੁਤ ਮਿਲਵਰਤਨ ਵਾਲੇ ਸੁਭਾਅ ਵਿਚ ਵਿਚਰਦੇ ਰਹੇ ਤੇ ਹਰ ਦੁੱਖ-ਸੁੱਖ ਵਿਚ ਲੋਕਾਂ ਦੇ ਨਾਲ ਖੜ੍ਹਦੇ ਸਨ | ਅੱਜ ਇਸ ਦੁੱਖ ਦੀ ਘੜੀ ਵਿਚ ਵੱਖ-ਵੱਖ ਰਾਜਸੀ, ਸਮਾਜਿਕ ਤੇ ਧਾਰਮਿਕ ਆਗੂਆਂ ਵਲੋਂ ਮੁਲਤਾਨੀ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਸਾਬਕਾ ਮੰਤਰੀ ਜਗਤਾਰ ਸਿੰਘ ਮੁਲਤਾਨੀ ਦਾ ਅੰਤਿਮ ਸਸਕਾਰ 21 ਅਕਤੂਬਰ ਦਿਨ ਮੰਗਲਵਾਰ ਨੂੰ ਦੁਪਹਿਰ 1 ਵਜੇ ਲਕਸ਼ਮੀ ਨਗਰ ਸਮਸ਼ਾਨਘਾਟ ਨੇੜੇ ਸ਼ਾਲੀਮਾਰ ਬਾਗ ਕਪੂਰਥਲਾ ਵਿਖੇ ਹੋਵੇਗਾ |