JALANDHAR WEATHER

ਉੱਤਰ ਪ੍ਰਦੇਸ਼ ਦੇ ਏਟਾਹ ਵਿਚ ਪਟਾਕਿਆਂ ਦੇ ਗੋਦਾਮ ਵਿਚ ਧਮਾਕਾ

ਲਖਨਊ, 19 ਅਕਤੂਬਰ-ਉੱਤਰ ਪ੍ਰਦੇਸ਼ ਦੇ ਏਟਾਹ ਜ਼ਿਲ੍ਹੇ ਦੇ ਬਾਗਵਾਲਾ ਖੇਤਰ ਵਿਚ ਇਕ ਪਟਾਕਿਆਂ ਦੇ ਗੋਦਾਮ ਵਿਚ ਇਕ ਸ਼ਕਤੀਸ਼ਾਲੀ ਧਮਾਕੇ ਨੇ ਨੇੜਲੀਆਂ 4 ਦੁਕਾਨਾਂ ਨੂੰ ਢਹਿ-ਢੇਰੀ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਕਈ ਪੁਲਿਸ ਅਤੇ ਫਾਇਰ ਬ੍ਰਿਗੇਡ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਜਾਰੀ ਹਨ। ਮਲਬੇ ਵਿਚੋਂ ਇਕ ਲਾਸ਼ ਬਰਾਮਦ ਕੀਤੀ ਗਈ ਹੈ, ਜਦੋਂ ਕਿ ਇਕ ਗੰਭੀਰ ਜ਼ਖ਼ਮੀ ਵਿਅਕਤੀ ਨੂੰ ਮੈਡੀਕਲ ਕਾਲਜ ਭੇਜਿਆ ਗਿਆ ਹੈ। ਜ਼ਖ਼ਮੀ ਵਿਅਕਤੀ ਦੀ ਪਛਾਣ ਸੰਜੂ ਲੋਧੀ (40 ਸਾਲ) ਪੁੱਤਰ ਬਦਨ ਸਿੰਘ ਵਾਸੀ ਕਨੀਕਰਪੁਰ ਬਾਗਵਾਲਾ ਥਾਣਾ ਵਜੋਂ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ