JALANDHAR WEATHER

ਅਵਾਨ ਪਿੰਡ ਵਿਚ ਚੱਲੀ ਗੋਲੀ ਦੋ ਗੰਭੀਰ ਜ਼ਖ਼ਮੀ

ਗੁਰੂ ਹਰ ਸਹਾਏ, (ਫ਼ਿਰੋਜ਼ਪੁਰ), 21 ਅਕਤੂਬਰ (ਕਪਿਲ ਕੰਧਾਰੀ)- ਇਕ ਪਾਸੇ ਜਿਥੇ ਦੇਸ਼ ਵਾਸੀਆਂ ਵਲੋਂ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਸੀ, ਉਥੇ ਗੁਰੂ ਹਰ ਸਹਾਏ ਦੇ ਨਾਲ ਲੱਗਦੇ ਪਿੰਡ ਅਵਾਨ ਵਿਖੇ ਦੋ ਧਿਰਾਂ ਦੀ ਆਪਸੀ ਕਿਸੇ ਗੱਲ ਨੂੰ ਲੈ ਕੇ ਲੜਾਈ ਝਗੜਾ ਹੋ ਗਿਆ ਅਤੇ ਇਸ ਦੌਰਾਨ ਇਕ ਧਿਰ ਵਲੋਂ ਦੂਜੀ ਧਿਰ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਦੇ ਚਲਦਿਆਂ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਗੁਰੂ ਹਰ ਸਹਾਏ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਲਿਆਂਦਾ ਗਿਆ, ਜਿਥੇ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਹੋਇਆਂ ਮੌਕੇ ’ਤੇ ਮੌਜੂਦ ਡਾਕਟਰ ਵਲੋਂ ਉਨ੍ਹਾਂ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਵਿਚ ਰੈਫਰ ਕਰ ਦਿੱਤਾ ਗਿਆ।

ਇਸ ਘਟਨਾ ਦਾ ਪਤਾ ਚੱਲਦਿਆਂ ਹੀ ਗੁਰੂ ਹਰ ਸਹਾਏ ਸਬ ਡਵੀਜ਼ਨ ਦੇ ਡੀ.ਐਸ.ਪੀ. ਰਾਜਬੀਰ ਸਿੰਘ ਅਤੇ ਥਾਣਾ ਮੁਖੀ ਬਲਜਿੰਦਰ ਸਿੰਘ ਬਾਜਵਾ ਮੌਕੇ ’ਤੇ ਪਹੁੰਚੇ ਤੇ ਮਾਮਲੇ ਦੀ ਜਾਂਚ ਕੀਤੀ।ਦੋਨਾਂ ਧਿਰਾਂ ਵਿਚ ਲੜਾਈ ਕਿਸ ਗੱਲ ਨੂੰ ਲੈ ਕੇ ਹੋਈ ਇਸ ਸੰਬੰਧੀ ਹਾਲੇ ਤੱਕ ਪਤਾ ਨਹੀਂ ਚੱਲ ਸਕਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ