JALANDHAR WEATHER

ਸੜਕ ਹਾਦਸੇ 'ਚ ਜ਼ਖਮੀ ਹੋਈ ਔਰਤ ਦੀ ਮੌਤ

ਫਤਿਹਗੜ੍ਹ ਚੂੜੀਆਂ, 21 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਬੀਤੇ ਦਿਨੀਂ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਪੱਬਾਰਾਲੀ ਕਲਾਂ ਦੀ ਸੜਕ ਹਾਦਸੇ ਦਾ ਸ਼ਿਕਾਰ ਹੋਈ ਆਸ਼ਾ ਵਰਕਰ ਸ਼੍ਰੀਮਤੀ ਲਿਜਬਤ ਪਤਨੀ ਯੂਨਸ ਮਸੀਹ ਦੀ ਜ਼ੇਰੇ ਇਲਾਜ ਮੌਤ ਹੋਣ ਦੀ ਖਬਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਆਸ਼ਾ ਵਰਕਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਰਵਿੰਦਰ ਕੌਰ ਅਤੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਆਸ਼ਾ ਵਰਕਰ ਲਿਜਬਤ ਬੀਤੇ ਦਿਨੀਂ ਪਲਸ ਪੋਲੀਓ ਦੀਆਂ ਬੂੰਦਾਂ ਪਿਆਉਣ ਵਾਸਤੇ ਪਿੰਡੋਂ ਬਾਹਰ ਡੇਰਿਆਂ ਉੱਪਰ ਗਈ ਸੀ। ਵਾਪਸ ਆਉਂਦੇ ਸਮੇਂ ਸੜਕ ਉੱਪਰ ਕਿਸੇ ਅਣਪਛਾਤੇ ਵ੍ਹੀਕਲ ਨਾਲ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੌਰਾਨ ਉਸਦੇ ਸਿਰ ਵਿਚ ਗੰਭੀਰ ਸੱਟਾਂ ਲੱਗ ਗਈਆਂ, ਜਿਸ ਨੂੰ ਅੰਮ੍ਰਿਤਸਰ ਦੇ ਕਿਸੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਜਿਥੇ ਉਸਦੀ ਇਲਾਜ ਦੌਰਾਨ ਮੌਤ ਹੋ ਗਈ।

ਇਸ ਮੌਕੇ ਪਰਿਵਾਰਿਕ ਮੈਂਬਰਾਂ ਅਤੇ ਆਸ਼ਾ ਵਰਕਰ ਯੂਨੀਅਨ ਨੇ ਮੰਗ ਕੀਤੀ ਹੈ ਕਿ ਉਕਤ ਆਸ਼ਾ ਵਰਕਰ ਦੀ ਮੌਤ ਸੰਬੰਧੀ ਗਰੀਬ ਪਰਿਵਾਰ ਨੂੰ ਸਹਾਇਤਾ ਦਿੱਤੀ ਜਾਵੇ ਅਤੇ ਉਸ ਦੇ ਬੇਰੁਜ਼ਗਾਰ ਬੇਟੇ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ