JALANDHAR WEATHER

ਟਾਂਡਾ ਉੜਮੁੜ ਤੋਂ ਰੋਜ਼ਾਨਾ ‘ਅਜੀਤ ’ਦੇ ਪੱਤਰਕਾਰ ਹਰਜਿੰਦਰ ਸਿੰਘ ਮੁਲਤਾਨੀ ਦਾ ਦਿਹਾਂਤ

ਟਾਂਡਾ ਉੜਮੁੜ, (ਹੁਸ਼ਿਆਰਪੁਰ), 22 ਅਕਤੂਬਰ (ਭਗਵਾਨ ਸਿੰਘ ਸੈਣੀ/ਦੀਪਕ ਬਹਿਲ)- ਰੋਜ਼ਾਨਾ ‘ਅਜੀਤ’ ਦੇ ਟਾਂਡਾ ਉੜਮੁੜ ਦੇ ਮਿਆਣੀ ਤੋਂ ਪੱਤਰਕਾਰੀ ਦੇ ਖੇਤਰ ਵਿਚ ਨਾਮਣਾ ਖੱਟਣ ਵਾਲੇ ਹਰਜਿੰਦਰ ਸਿੰਘ ਮੁਲਤਾਨੀ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਹੋ ਜਾਣ ਕਾਰਨ ਟਾਂਡਾ ਉੜਮੁੜ ਦੇ ਸਮੂਹ ਪੱਤਰਕਾਰੀ ਦੇ ਖੇਤਰ ਵਿਚ ਇਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਟਾਂਡਾ ਉੜਮੁੜ ਦੇ ਸਮੂਹ ਪੱਤਰਕਾਰ ਭਾਈਚਾਰੇ, ਸਵੈ ਸੇਵੀ ਸੰਸਥਾਵਾਂ, ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ