ਧਮਾਕਾ ਹੋਣ ਨਾਲ 2 ਔਰਤਾਂ ਸਮੇਤ 9 ਵਿਅਕਤੀ ਗੰਭੀਰ ਜ਼ਖ਼ਮੀ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 22 ਅਕਤੂਬਰ (ਹੀਰਾ ਸਿੰਘ ਮਾਂਗਟ)- ਬੀਤੀ ਰਾਤ ਦਿਵਾਲੀ ਦੇ ਤਿਉਹਾਰ ਮੌਕੇ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਧਰਮਾਂਬਾਦ ਵਿਖੇ ਗੰਧਕ ਤੇ ਪਟਾਸ ਨੂੰ ਕੁੱਟਦਿਆਂ ਹੋਇਆਂ ਹੋਏ ਧਮਾਕੇ ਕਾਰਨ 2 ਔਰਤਾਂ ਸਮੇਤ 9 ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਖ਼ਮੀਆਂ ਵਿਚ ਕੁਝ ਰਿਸ਼ਤੇਦਾਰ ਵੀ ਦੱਸੇ ਜਾ ਰਹੇ ਹਨ। ਗੰਭੀਰ ਜ਼ਖ਼ਮੀ ਹੋਏ ਇਨ੍ਹਾਂ ਵਿਅਕਤੀਆਂ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਭਰਤੀ ਕਰਾਇਆ ਗਿਆ ਹੈ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।