ਭੇਦਭਰੀ ਹਾਲਤ ’ਚ ਗੋਲੀ ਲੱਗਣ ਨਾਲ ਲੜਕੀ ਦੀ ਮੌਤ

ਬਟਾਲਾ, 22 ਅਕਤੂਬਰ (ਸਤਿੰਦਰ ਸਿੰਘ)-ਬਟਾਲਾ ਦੀ ਗੁਰੂ ਤੇਗ ਬਹਾਦਰ ਕਲੋਨੀ ਵਿਚ ਬੀਤੀ ਰਾਤ ਭੇਦਭਰੀ ਹਾਲਤ ਵਿਚ ਗੋਲੀ ਲੱਗਣ ਨਾਲ ਇਕ ਲੜਕੀ ਦੀ ਮੌਤ ਹੋ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦਿਵਾਲੀ ਵਾਲੀ ਰਾਤ ਲੜਕੀ ਕਥਿਤ ਤੌਰ ’ਤੇ ਪਿਸਤੌਲ ਨਾਲ ਵੀਡੀਓ ਬਣਾ ਰਹੀ ਸੀ ਕਿ ਅਚਾਨਕ ਉਸ ਨੂੰ ਗੋਲੀ ਲੱਗ ਗਈ। ਪਰਿਵਾਰਕ ਮੈਂਬਰਾਂ ਵਲੋਂ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਅਨੁਸਾਰ ਲੜਕੀ ਦਾ ਪਰਿਵਾਰ ਇਥੇ ਕਿਰਾਏ 'ਤੇ ਰਹਿ ਰਿਹਾ ਸੀ।