ਨਿਹੰਗ ਸਿੰਘ ਜਥੇਬੰਦੀਆਂ ਤੇ ਸਿੱਖ ਸੰਪਰਦਾਵਾਂ ਵਲੋਂ ਜਥੇਦਾਰ ਗੜਗੱਜ ਨੂੰ 25 ਅਕਤੂਬਰ ਨੂੰ ਕੀਤਾ ਜਾਵੇਗਾ ਸਨਮਾਨਿਤ

ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿਛਲੇ ਸਮੇਂ ਦੌਰਾਨ ਨਿਯੁਕਤ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੰਥਕ ਰਵਾਇਤਾਂ ਅਨੁਸਾਰ ਮਾਨਤਾ ਦੇਣ ਹਿੱਤ ਸਮੂਹ ਨਿਹੰਗ ਸਿੰਘ ਦਲ ਪੰਥਾਂ ਸਿੱਖ ਸੰਪਰਦਾਵਾਂ ਸਿੱਖ ਜਥੇਬੰਦੀਆਂ ਅਤੇ ਮਹਾਪੁਰਖਾਂ ਵਲੋਂ ਮਾਣ-ਸਨਮਾਨ ਦੇਣ ਹਿੱਤ 25 ਅਕਤੂਬਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕੀਤਾ ਜਾ ਰਿਹਾ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਸਵੇਰੇ 10 ਵਜੇ ਰੱਖੇ ਗਏ ਇਸ ਵਿਸ਼ੇਸ਼ ਸਮਾਗਮ ਦੌਰਾਨ ਉਕਤ ਪੰਥਕ ਜਥੇਬੰਦੀਆਂ ਵਲੋਂ ਜਥੇਦਾਰ ਗੜਗੱਜ ਨੂੰ ਪੰਥਕ ਰਵਾਇਤਾਂ ਅਨੁਸਾਰ ਦਸਤਾਰਾਂ ਅਤੇ ਮਾਣ- ਸਨਮਾਨ ਦੇ ਕੇ ਪੰਥਕ ਜ਼ਿੰਮੇਵਾਰੀ ਸੌਂਪੀ ਜਾਵੇਗੀ।