JALANDHAR WEATHER

ਭਾਰਤ ਬਨਾਮ ਆਸਟ੍ਰੇਲੀਆ ਦੂਜਾ ਵਨਡੇ: ਆਸਟ੍ਰੇਲੀਆ ਨੇ ਜਿੱਤਿਆ ਟਾੱਸ, ਚੁਣੀ ਗੇਂਦਬਾਜ਼ੀ

ਐਡੀਲੇਡ, 23 ਅਕਤੂਬਰ- ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਇਕ ਦਿਨਾਂ ਸੀਰੀਜ਼ ਦਾ ਦੂਜਾ ਮੈਚ ਐਡੀਲੇਡ ਓਵਲ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆਈ ਕਪਤਾਨ ਮਿਸ਼ੇਲ ਮਾਰਸ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਮਾਰਸ਼ ਨੇ ਪਿਛਲੇ ਮੈਚ ਤੋਂ ਪਲੇਇੰਗ ਇਲੈਵਨ ਵਿਚ ਤਿੰਨ ਬਦਲਾਅ ਕੀਤੇ। ਵਿਕਟਕੀਪਰ ਐਲੇਕਸ ਕੈਰੀ ਅਤੇ ਜ਼ੇਵੀਅਰ ਬਾਰਟਲੇਟ ਨੂੰ ਪਲੇਇੰਗ ਇਲੈਵਨ ਵਿਚ ਸ਼ਾਮਿਲ ਕੀਤਾ ਗਿਆ ਹੈ।

ਭਾਰਤੀ ਟੀਮ ਲਗਾਤਾਰ 17ਵੇਂ ਵਨਡੇ ਲਈ ਟਾਸ ਹਾਰ ਗਈ ਹੈ। ਗਿੱਲ ਨੇ ਪਿਛਲੇ ਮੈਚ ਤੋਂ ਪਲੇਇੰਗ ਇਲੈਵਨ ਵਿਚ ਕੋਈ ਬਦਲਾਅ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਵੀ ਗੇਂਦਬਾਜ਼ੀ ਕਰਨਾ ਚਾਹੁੰਦੇ ਸੀ। ਅਸੀਂ ਬੱਲੇਬਾਜ਼ੀ ਤੋਂ ਵੀ ਖੁਸ਼ ਹਾਂ। ਇਕ ਜਾਂ ਦੋ ਦਿਨ ਪਹਿਲਾਂ ਮੀਂਹ ਪਿਆ ਸੀ, ਇਸ ਲਈ ਬੱਲੇਬਾਜ਼ੀ ਕਰਨਾ ਮੁਸ਼ਕਿਲ ਹੋਵੇਗਾ।

ਪਰਥ ਵਿਚ ਖੇਡਿਆ ਗਿਆ ਪਹਿਲਾ ਮੈਚ ਮੀਂਹ ਕਾਰਨ 26-26 ਓਵਰਾਂ ਦਾ ਕਰ ਦਿੱਤਾ ਗਿਆ ਸੀ ਅਤੇ ਭਾਰਤ ਹਾਰ ਗਿਆ। ਜੇਕਰ ਭਾਰਤੀ ਟੀਮ ਅੱਜ ਜਿੱਤ ਜਾਂਦੀ ਹੈ, ਤਾਂ ਲੜੀ 1-1 ਨਾਲ ਬਰਾਬਰ ਹੋ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ