ਭਾਰਤ ਬਨਾਮ ਆਸਟ੍ਰੇਲੀਆ: ਭਾਰਤ ਨੇ ਆਸਟ੍ਰੇਲੀਆ ਨੂੰ ਦਿੱਤਾ 265 ਦੌੜਾਂ ਦਾ ਟੀਚਾ

ਐਡੀਲੇਡ, ਅਕਤੂਬਰ- ਐਡੀਲੇਡ ਵਿਚ ਖੇਡੇ ਜਾ ਰਹੇ ਦੂਜੇ ਇਕ ਰੋਜ਼ਾ ਮੈਚ ਵਿਚ ਭਾਰਤ ਨੇ ਆਸਟ੍ਰੇਲੀਆ ਨੂੰ 265 ਦੌੜਾਂ ਦਾ ਟੀਚਾ ਦਿੱਤਾ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਭਾਰਤ ਨੇ 50 ਓਵਰਾਂ ਵਿਚ 9 ਵਿਕਟਾਂ ਦੇ ਨੁਕਸਾਨ 'ਤੇ 264 ਦੌੜਾਂ ਬਣਾਈਆਂ। ਰੋਹਿਤ ਸ਼ਰਮਾ ਨੇ ਸਭ ਤੋਂ ਵੱਧ 73 ਦੌੜਾਂ ਬਣਾਈਆਂ। ਸ਼੍ਰੇਅਸ ਅਈਅਰ ਨੇ 61 ਦੌੜਾਂ ਬਣਾਈਆਂ। ਆਸਟ੍ਰੇਲੀਆ ਲਈ ਐਡਮ ਜ਼ਾਂਪਾ ਨੇ 4 ਵਿਕਟਾਂ, ਜ਼ੇਵੀਅਰ ਬਾਰਟਲੇਟ ਨੇ 3 ਵਿਕਟਾਂ ਅਤੇ ਮਿਸ਼ੇਲ ਸਟਾਰਕ ਨੇ 2 ਵਿਕਟਾਂ ਲਈਆਂ।