JALANDHAR WEATHER

ਇੰਦਰਾਪੁਰੀ ਇਲਾਕੇ ਦੇ ਇਕ ਘਰ 'ਚ ਹੋਇਆ ਧਮਾਕਾ, 10-15 ਲੋਕ ਝੁਲਸੇ

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)-ਲੁਧਿਆਣਾ ਦੇ ਹਲਕਾ ਕੇਂਦਰੀ ਅਧੀਨ ਆਉਂਦੇ ਇਲਾਕਾ ਇੰਦਰਾਪੁਰੀ ਵਿਖੇ ਇਕ ਮਕਾਨ ਵਿਚ ਬਲਾਸਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ 10 ਤੋਂ 15 ਵਿਅਕਤੀ ਝੁਲਸੇ ਦੱਸੇ ਜਾ ਰਹੇ ਹਨ, ਜਿਸ ਵਿਚ ਕੁਝ ਬੱਚੇ ਵੀ ਸ਼ਾਮਿਲ ਹਨ। 8 ਝੁਲਸੇ ਹੋਏ ਵਿਅਕਤੀਆਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਿਨ੍ਹਾਂ ਵਿਚੋਂ 5 ਨੂੰ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕੀਤਾ ਜਾਣਾ ਹੈ। ਉਥੇ ਹੀ ਘਟਨਾ ਤੋਂ ਬਾਅਦ ਹਲਕਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੀ ਘਟਨਾ ਸਥਾਨ ਉਤੇ ਪਹੁੰਚ ਗਏ ਹਨ। ਸੂਚਨਾ ਮਿਲਣ ਤੋਂ ਬਾਅਦ ਮੌਕੇ ਉਤੇ ਪਹੁੰਚੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਇਸ ਮਕਾਨ ਵਿਚ ਗੈਰ-ਕਾਨੂੰਨੀ ਢੰਗ ਨਾਲ ਪਟਾਕੇ ਬਣਾਏ ਜਾ ਰਹੇ ਸਨ, ਜਿਸ ਕਾਰਨ ਬਲਾਸਟ ਹੋਇਆ। ਉਨ੍ਹਾਂ ਕਿਹਾ ਕਿ ਝੁਲਸੇ ਹੋਏ ਵਿਅਕਤੀਆਂ ਨੂੰ ਸਿਵਲ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ ਤੇ ਦੋਸ਼ੀ ਖਿਲਾਫ ਸਖਤ ਕਾਰਵਾਈ ਕਰਵਾਈ ਜਾਵੇਗੀ। ਮੌਕੇ ਉਤੇ ਪਹੁੰਚੇ ਏ.ਡੀ.ਸੀ.ਪੀ. ਸਮੀਰ ਵਰਮਾ ਨੇ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉਹ ਮੌਕੇ ਉਤੇ ਪਹੁੰਚੇ ਹਨ ਅਤੇ ਉਨ੍ਹਾਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਸਿਵਲ ਹਸਪਤਾਲ ਲੁਧਿਆਣਾ ਦੇ ਐਸ.ਐਮ.ਓ. ਅਖਿਲ ਸਰੀਰ ਨੇ ਦੱਸਿਆ ਕਿ ਉਨ੍ਹਾਂ ਕੋਲ ਬਲਾਸਟ ਹੋਣ ਤੋਂ ਬਾਅਦ 8 ਝੁਲਸੇ ਹੋਏ ਵਿਅਕਤੀ ਆਏ ਹਨ ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚੋਂ 5 ਵਿਅਕਤੀਆਂ ਦੇ ਚਹਿਰੇ ਗੰਭੀਰ ਝੁਲਸੇ ਹੋਏ ਹਨ ਜਿਨ੍ਹਾਂ ਨੂੰ ਉੱਚ ਪੱਧਰੀ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਰਹੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ