ਆਂਧਰਾ ਪ੍ਰਦੇਸ਼ ਹਾਦਸਾ: ਪ੍ਰਧਾਨ ਮੰਤਰੀ ਵਲੋਂ ਪੀੜਤ ਪਰਿਵਾਰਾਂ ਲਈ ਐਕਸ ਗ੍ਰੇਸ਼ੀਆ ਮਦਦ ਦਾ ਐਲਾਨ
ਨਵੀਂ ਦਿੱਲੀ, 24 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਂਧਰਾ ਪ੍ਰਦੇਸ਼ ਦੇ ਕੁਰਨੂਲ ਬੱਸ ਹਾਦਸੇ ’ਤੇ ਦੁੱਖ ਪ੍ਰਗਟ ਕਰਦੇ ਹੋਏ ਮ੍ਰਿਤਕਾਂ ਦੇ ਪੀੜਤ ਪਰਿਵਾਰਾਂ ਲਈ ਦੋ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਮਦਦ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਜ਼ਖਮੀਆਂ ਲਈ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਵੀ ਐਲਾਨ ਕੀਤਾ ਅਤੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕੀਤੀ।
ਉਨ੍ਹਾਂ ਟਵੀਟ ਕਰ ਕਿਹਾ ਕਿ ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਵਿਚ ਇਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਬਹੁਤ ਦੁਖੀ ਹਾਂ। ਇਸ ਮੁਸ਼ਕਿਲ ਸਮੇਂ ਦੌਰਾਨ ਮੇਰੀਆਂ ਭਾਵਨਾਵਾਂ ਪ੍ਰਭਾਵਿਤ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਨ। ਜ਼ਖਮੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।
ਦੱਸ ਦੇਈਏ ਕਿ ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿਚ ਅੱਜ ਸਵੇਰੇ ਇਕ ਬੱਸ ਨੂੰ ਲੱਗੀ ਭਿਆਨਕ ਅੱਗ ਵਿਚ ਕਰੀਬ 20 ਲੋਕਾਂ ਦੀ ਮੌਤ ਹੋ ਗਈ ਸੀ।
;
;
;
;
;
;
;
;
;