17ਵਾਂ ਰੁਜ਼ਗਾਰ ਮੇਲਾ ਅੱਜ, ਪ੍ਰਧਾਨ ਮੰਤਰੀ ਮੋਦੀ ਵੰਡਣਗੇ 51,000 ਤੋਂ ਵੱਧ ਨੌਕਰੀ ਪੱਤਰ
ਨਵੀਂ ਦਿੱਲੀ, 24 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 17ਵੇਂ ਰੁਜ਼ਗਾਰ ਮੇਲੇ ਵਿਚ 51,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀ ਪੱਤਰ ਵੰਡਣਗੇ। ਉਹ ਵੀਡੀਓ ਕਾਨਫ਼ਰੰਸਿੰਗ ਰਾਹੀਂ ਨੌਜਵਾਨਾਂ ਨੂੰ ਸੁਨੇਹਾ ਵੀ ਦੇਣਗੇ। ਰੁਜ਼ਗਾਰ ਮੇਲਾ ਦੇਸ਼ ਭਰ ਵਿਚ 40 ਥਾਵਾਂ 'ਤੇ ਲਗਾਇਆ ਜਾਵੇਗਾ। ਆਖਰੀ ਰੁਜ਼ਗਾਰ ਮੇਲਾ 12 ਜੁਲਾਈ ਨੂੰ ਲਗਾਇਆ ਗਿਆ ਸੀ। ਪ੍ਰਧਾਨ ਮੰਤਰੀ ਨੇ 22 ਅਕਤੂਬਰ, 2022 ਨੂੰ ਰੁਜ਼ਗਾਰ ਮੇਲੇ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ ਸੀ। ਹੁਣ ਤੱਕ 9.73 ਲੱਖ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਮਿਲਿਆ ਹੈ।
ਕੇਂਦਰੀ ਅਮਲਾ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ ਮੰਤਰੀ ਜਤਿੰਦਰ ਸਿੰਘ ਅਤੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਰਾਜ ਮੰਤਰੀ ਅਜੈ ਤਮਟਾ ਵੀ ਇਸ ਸਮਾਗਮ ਵਿਚ ਮੌਜੂਦ ਰਹਿਣਗੇ। ਉਹ ਚੁਣੇ ਗਏ ਉਮੀਦਵਾਰਾਂ ਨੂੰ ਉਤਸ਼ਾਹਿਤ ਕਰਨਗੇ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਗੇ।
;
;
;
;
;
;
;
;