ਦਿੱਲੀ ਸਪੈਸ਼ਲ ਸੈਲ ਨੇ ਦੋ ਅੱਤਵਾਦੀ ਕੀਤੇ ਗ੍ਰਿਫ਼ਤਾਰ
ਨਵੀਂ ਦਿੱਲੀ, 24 ਅਕਤੂਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਇਕ ਵੱਡੀ ਸਫ਼ਲਤਾ ਮਿਲੀ ਹੈ। ਰਾਜਧਾਨੀ ਵਿਚ ਇਕ ਆਈ.ਐਸ.ਆਈ.ਐਸ. ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਕਾਰਵਾਈ ਵਿਚ ਪੁਲਿਸ ਨੇ ਦੋ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਦਿੱਲੀ ਦਾ ਨਿਵਾਸੀ ਅਤੇ ਦੂਜਾ ਮੱਧ ਪ੍ਰਦੇਸ਼ ਦਾ ਨਿਵਾਸੀ ਦੱਸਿਆ ਜਾ ਰਿਹਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਕਥਿਤ ਤੌਰ 'ਤੇ ਆਤਮਘਾਤੀ ਹਮਲਿਆਂ ਦੀ ਸਿਖਲਾਈ ਲੈ ਰਹੇ ਸਨ।
ਜਾਣਕਾਰੀ ਅਨੁਸਾਰ ਉਨ੍ਹਾਂ ਦੇ ਕਬਜ਼ੇ ਵਿਚੋਂ ਵੱਡੀ ਮਾਤਰਾ ਵਿਚ ਅਪਰਾਧਕ ਸਮੱਗਰੀ ਬਰਾਮਦ ਕੀਤੀ ਗਈ ਸੀ। ਦਿੱਲੀ ਪੁਲਿਸ ਦੁਪਹਿਰ ਸਮੇਂ ਪ੍ਰੈਸ ਕਾਨਫ਼ਰੰਸ ਵਿਚ ਇਸ ਦਾ ਖੁਲਾਸਾ ਕਰੇਗੀ।
;
;
;
;
;
;
;
;