JALANDHAR WEATHER

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸਿੱਖ ਪੰਥ ਦੀਆਂ ਤਿੰਨ ਪ੍ਰਮੁੱਖ ਸ਼ਖਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

ਅੰਮ੍ਰਿਤਸਰ, 24 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸਿੱਖ ਪੰਥ ਦੀਆਂ ਤਿੰਨ ਪ੍ਰਮੁੱਖ ਸ਼ਖਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਧਾਰਮਿਕ ਸਮਾਗਮ ਤੇ ਅਰਦਾਸ ਉਪਰੰਤ ਭਾਈ ਕੁੰਮਾ ਮਾਸ਼ਕੀ ਜੀ, ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਤੇ ਸੰਤ ਬਾਬਾ ਮੋਹਨ ਸਿੰਘ ਮਤਵਾਲਾ ਦੀਆਂ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਅਦਾ ਕੀਤੀ ਗਈ। ਇਸ ਮੌਕੇ ਜਥੇਦਾਰ ਟੇਕ ਸਿੰਘ ਧਨੌਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਭਾਈ ਗੁਰਚਰਨ ਸਿੰਘ ਗਰੇਵਾਲ, ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ