350 ਸਾਲਾਂ ਸ਼ਹੀਦੀ ਸਮਾਗਮ: ਗੁਰੂ ਸਾਹਿਬ ਦਾ ਸੰਦੇਸ਼ ਮਨੁੱਖਤਾ ਦਾ ਸੰਦੇਸ਼ ਹੈ- ਅਮਨ ਅਰੋੜਾ
ਨਵੀਂ ਦਿੱਲੀ, 25 ਅਕਤੂਬਰ- ‘ਆਪ’ ਪੰਜਾਬ ਪ੍ਰਧਾਨ ਅਤੇ ਮੰਤਰੀ ਅਮਨ ਅਰੋੜਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਪੁਰਬ ਵਿਚ ਸ਼ਾਮਿਲ ਹੋਣ ਲਈ ਗੁਰਦੁਆਰਾ ਸੀਸਗੰਜ ਸਾਹਿਬ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ 350ਵੇਂ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਪੰਜਾਬ ਸਰਕਾਰ ਨੇ ਇਕ ਸ਼ਾਨਦਾਰ ਸਮਾਗਮ ਦਾ ਆਯੋਜਨ ਕੀਤਾ ਹੈ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਫੈਲਾਉਣ ਲਈ ਚਾਰ ਨਗਰ ਕੀਰਤਨ ਕੱਢੇ ਜਾਣਗੇ। ਦੁਨੀਆ ਭਰ ਦੇ ਸਿੱਖ ਵਿਦਵਾਨਾਂ ਨੂੰ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ। ਗੁਰੂ ਸਾਹਿਬ ਦਾ ਸੰਦੇਸ਼ ਮਨੁੱਖਤਾ ਦਾ ਸੰਦੇਸ਼ ਹੈ।
;
;
;
;
;
;
;
;