ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਦੋ ਮੌਤਾਂ, ਇਕ ਔਰਤ ਜ਼ਖ਼ਮੀ
ਕਪੂਰਥਲਾ, 25 ਅਕਤੂਬਰ (ਅਮਨਜੋਤ ਸਿੰਘ ਵਾਲੀਆ) - ਸ਼ੇਖੂਪੁਰ ਦੇ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਮੌਤ ਹੋ ਗਈ ਅਤੇ ਇਕ ਔਰਤ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਸਾਧੂ ਸਿੰਘ ਪੁੱਤਰ ਭਗਤ ਸਿੰਘ, ਆਕਾਸ਼ਦੀਪ ਤੇ ਮਨਜੀਤ ਕੌਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਵੱਲ ਨੂੰ ਜਾ ਰਹੇ ਸੀ।
ਜਦੋਂ ਉਹ ਸ਼ੇਖੂਪੁਰ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਟੱਕਰ ਇਕ ਕਾਰ ਨਾਲ ਹੋ ਗਈ, ਜਿਸ ਕਾਰਨ ਸਾਧੂ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਆਕਾਸ਼ਦੀਪ ਅਤੇ ਮਨਜੀਤ ਕੌਰ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ ਤੇ ਮੁੱਢਲੇ ਇਲਾਜ ਤੋਂ ਬਾਅਦ ਇਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਆਕਾਸ਼ਦੀਪ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ ਅਤੇ ਮਨਜੀਤ ਕੌਰ ਦਾ ਇਲਾਜ ਜਾਰੀ ਹੈ । ਉਨ੍ਹਾਂ ਦੱਸਿਆ ਕਿ ਇਸ ਸੰਬੰਧਿਤ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ।
;
;
;
;
;
;
;
;