JALANDHAR WEATHER

ਦਿੱਗਜ ਅਦਾਕਾਰ ਸਤੀਸ਼ ਸ਼ਾਹ ਦੇ ਦਿਹਾਂਤ 'ਤੇ ਬਹੁਤ ਦੁੱਖ ਹੋਇਆ - ਰਾਜਨਾਥ ਸਿੰਘ

ਨਵੀਂ ਦਿੱਲੀ, 25 ਅਕਤੂਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕੀਤਾ, "ਦਿੱਗਜ ਅਦਾਕਾਰ ਸਤੀਸ਼ ਸ਼ਾਹ ਜੀ ਦੇ ਦਿਹਾਂਤ 'ਤੇ ਬਹੁਤ ਦੁੱਖ ਹੋਇਆ। ਆਪਣੀ ਬੇਮਿਸਾਲ ਕਾਮਿਕ ਟਾਈਮਿੰਗ ਅਤੇ ਕੁਦਰਤੀ ਸਕ੍ਰੀਨ ਮੌਜ਼ੂਦਗੀ ਲਈ ਜਾਣੇ ਜਾਂਦੇ, ਉਨ੍ਹਾਂ ਨੇ ਸਿਨੇਮਾ ਅਤੇ ਟੈਲੀਵਿਜ਼ਨ ਵਿਚ ਆਪਣੇ ਸ਼ਾਨਦਾਰ ਪ੍ਰਦਰਸ਼ਨਾਂ ਰਾਹੀਂ ਲੱਖਾਂ ਲੋਕਾਂ ਨੂੰ ਨਿੱਘ, ਹਾਸਾ ਅਤੇ ਖੁਸ਼ੀ ਦਿੱਤੀ। ਭਾਰਤੀ ਮਨੋਰੰਜਨ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀਆਂ ਦਿਲੋਂ ਸੰਵੇਦਨਾ। "
ਦੱਸ ਦਈਏ ਕਿ ਅਦਾਕਾਰ ਸਤੀਸ਼ ਸ਼ਾਹ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਅੱਜ ਹੋ ਗਿਆ। ਉਹ ਗੁਰਦੇ ਨਾਲ ਸੰਬੰਧਿਤ ਸਮੱਸਿਆਵਾਂ ਤੋਂ ਪੀੜਤ ਸਨ। 1983 ਦੀ ਕਾਮੇਡੀ ਫਿਲਮ 'ਜਾਨੇ ਭੀ ਦੋ ਯਾਰੋ' ਅਤੇ ਟੀ.ਵੀ. ਸੀਰੀਅਲ ਸਾਰਾਭਾਈ ਵਰਸਿਜ਼ ਸਾਰਾਭਾਈ ਵਿਚ ਆਪਣੀ ਅਹਿਮ ਭੂਮਿਕਾ ਅਦਾਕਾਰ ਸਤੀਸ਼ ਸ਼ਾਹ ਨੇ ਨਿਭਾਈ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ