JALANDHAR WEATHER

ਨੌਜਵਾਨ ਵਲੋਂ ਰੇਲ ਗੱਡੀ ਹੇਠ ਆ ਕੇ ਖੁਦਕਸ਼ੀ

ਸੁਨਾਮ ਊਧਮ ਸਿੰਘ ਵਾਲਾ, 26 ਅਕਤੂਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਬੀਤੀ ਸ਼ਾਮ ਜਾਖਲ-ਲੁਧਿਆਣਾ ਰੇਲਵੇ ਲਾਇਨ 'ਤੇ ਇਕ ਨੌਜਵਾਨ ਵਲੋਂ ਰੇਲ ਗੱਡੀ ਹੇਠ ਆਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲੈਣ ਦੀ ਖ਼ਬਰ ਹੈ।
ਰੇਲਵੇ ਸਟੇਸ਼ਨ ਸੁਨਾਮ ਊਧਮ ਸਿੰਘ ਵਾਲਾ ਦੀ ਜੀਆਰਪੀ ਚੌਂਕੀ ਦੇ ਇੰਚਾਰਜ ਅਜੇ ਕੁਮਾਰ ਨੇ ਦੱਸਿਆ ਕਿ ਬੀਤੀ ਸ਼ਾਮ ਇਕ ਨੌਜਵਾਨ ਵਲੋਂ ਛਾਜਲੀ ਅਤੇ ਗੋਬਿੰਦਗੜ੍ਹ ਰੇਲਵੇ ਸਟੇਸ਼ਨਾਂ ਵਿਚਕਾਰ ਚੁਰੂ ਤੋਂ ਲੁਧਿਆਣਾ ਜਾ ਰਹੀ ਪੈਸੰਜਰ ਰੇਲ ਗੱਡੀ ਹੇਠ ਆਕੇ ਖੁਦਕਸ਼ੀ ਕਰ ਲਈ ਗਈ। ਉਨਾਂ ਕਿਹਾ ਕਿ ਮ੍ਰਿਤਕ ਦੀ ਪਛਾਣ ਅਵਤਾਰ ਸਿੰਘ ਉਰਫ ਤਾਰੀ (33) ਪੁੱਤਰ ਅਮਰਜੀਤ ਸਿੰਘ ਵਾਸੀ ਛਾਜਲੀ ਵਜੋਂ ਹੋਈ ਹੈ ਜੋ ਕਿ ਮਾਨਸਿਕ ਤੌਰ ਪਰੇਸ਼ਾਨ ਰਹਿੰਦਾ ਸੀ।ਸਹਾਇਕ ਥਾਣੇਦਾਰ ਅਜੇ ਕੁਮਾਰ ਨੇ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਦੇ ਤਾਏ ਸਰਵਣ ਸਿੰਘ ਅਤੇ ਤਾਏ ਦੇ ਲੜਕੇ ਕੁਲਵੰਤ ਸਿੰਘ ਦੇ ਬਿਆਨਾਂ 'ਤੇ ਬੀਐਨਐਸਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਮ੍ਰਿਤਕ ਅਵਤਾਰ ਸਿੰਘ ਮਾਪਿਆਂ ਦਾ ਇਕਲੌਤਾ ਬੇਟਾ ਸੀ, ਜਿਸ ਦੀਆਂ ਦੋ ਭੈਣਾਂ ਕੁਆਰੀਆਂ ਹਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ