ਸੁਪਰੀਮ ਕੋਰਟ ਅੱਜ ਕਰੇਗੀ ਲਾਵਾਰਸ ਕੁੱਤਿਆਂ ਨਾਲ ਸੰਬੰਧਿਤ ਮਾਮਲੇ ਦੀ ਸੁਣਵਾਈ
ਨਵੀਂ ਦਿੱਲੀ, 27 ਅਕਤੂਬਰ- ਸੁਪਰੀਮ ਕੋਰਟ ਅੱਜ ਲਾਵਾਰਸ ਕੁੱਤਿਆਂ ਨਾਲ ਸੰਬੰਧਿਤ ਮਾਮਲੇ ਦੀ ਸੁਣਵਾਈ ਕਰੇਗਾ। ਅਦਾਲਤ ਨੇ ਖੁਦ ਇਸ ਮਾਮਲੇ ਦਾ ਨੋਟਿਸ ਲਿਆ ਹੈ। ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੀ ਤਿੰਨ ਮੈਂਬਰੀ ਵਿਸ਼ੇਸ਼ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ। ਇਸ ਮਾਮਲੇ ਨਾਲ ਸੰਬੰਧਿਤ ਚਾਰ ਵੱਖ-ਵੱਖ ਪਟੀਸ਼ਨਾਂ ਨੂੰ ਵੀ ਅੱਜ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ ਹੈ।
22 ਅਗਸਤ ਨੂੰ ਹੋਈ ਪਿਛਲੀ ਸੁਣਵਾਈ ਵਿਚ ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆਂ ਦੇ ਮਾਮਲੇ ਦਾ ਦਾਇਰਾ ਦਿੱਲੀ-ਐਨ.ਸੀ.ਆਰ. ਤੋਂ ਪੂਰੇ ਦੇਸ਼ ਤੱਕ ਵਧਾ ਦਿੱਤਾ ਸੀ ਅਤੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਧਿਰ ਬਣਨ ਦਾ ਨਿਰਦੇਸ਼ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਕੁੱਤਿਆਂ ਦੀਆਂ ਕੁਝ ਪ੍ਰਜਾਤੀਆਂ ਦਾ ਨਸਬੰਦੀ ਅਤੇ ਟੀਕਾਕਰਨ ਕੀਤਾ ਜਾਣਾ ਚਾਹੀਦਾ ਹੈ ਅਤੇ ਫਿਰ ਉਸ ਥਾਂ ’ਤੇ ਵਾਪਸ ਛੱਡ ਦਿੱਤਾ ਜਾਣਾ ਚਾਹੀਦਾ ਹੈ, ਜਿਥੋਂ ਉਨ੍ਹਾਂ ਨੂੰ ਚੁੱਕਿਆ ਗਿਆ ਸੀ। ਹਾਲਾਂਕਿ ਰੇਬੀਜ਼ ਨਾਲ ਸੰਕਰਮਿਤ ਜਾਂ ਹਮਲਾਵਰ ਵਿਵਹਾਰ ਦਿਖਾਉਣ ਵਾਲੇ ਕੁੱਤਿਆਂ ਨੂੰ ਸ਼ੈਲਟਰਾਂ ਵਿਚ ਰੱਖਿਆ ਜਾਣਾ ਚਾਹੀਦਾ ਹੈ।
ਅਦਾਲਤ ਨੇ ਦੋ ਜੱਜਾਂ ਦੀ ਬੈਂਚ ਦੇ 11 ਅਗਸਤ ਦੇ ਹੁਕਮ ਨੂੰ ਬਹੁਤ ਸਖ਼ਤ ਦੱਸਿਆ ਸੀ, ਜਿਸ ਵਿਚ ਅੱਠ ਹਫ਼ਤਿਆਂ ਦੇ ਅੰਦਰ ਦਿੱਲੀ-ਐਨ.ਸੀ.ਆਰ. ਦੇ ਰਿਹਾਇਸ਼ੀ ਖੇਤਰਾਂ ਤੋਂ ਸਾਰੇ ਲਾਵਾਰਸ ਕੁੱਤਿਆਂ ਨੂੰ ਸਥਾਈ ਤੌਰ ’ਤੇ ਹਟਾਉਣ ਦਾ ਹੁਕਮ ਦਿੱਤਾ ਗਿਆ ਸੀ।
;
;
;
;
;
;