ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ
ਚੰਡੀਗੜ੍ਹ, 27 ਅਕਤੂਬਰ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਦਿੱਲੀ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ ਤੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਵਿਚ ਸ਼ਾਮਿਲ ਹੋਣ ਲਈ ਸੱਦਾ ਦੇਣਗੇ। ਇਹ ਮੁਲਾਕਾਤ ਦੁਪਹਿਰ 12 ਵਜੇ ਹੋਵੇਗੀ। ਪੰਜਾਬ ਸਰਕਾਰ ਸ਼ਹੀਦੀ ਸਮਾਗਮ ਲਈ ਇਕ ਵਿਸ਼ਾਲ ਸਮਾਰੋਹ ਦੀ ਯੋਜਨਾ ਬਣਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ-ਨਾਲ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ, ਧਾਰਮਿਕ ਆਗੂਆਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ। ਹੁਣ ਤੱਕ ਮੁੰਬਈ, ਹਰਿਆਣਾ, ਰਾਜਸਥਾਨ ਅਤੇ ਕਈ ਦੱਖਣੀ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਦਿੱਤਾ ਜਾ ਚੁੱਕਾ ਹੈ।
;
;
;
;
;
;